1 Chronicles 29:12 in Panjabi 12 ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖਸ਼ੇਂ
Other Translations King James Version (KJV) Both riches and honor come of thee, and thou reignest over all; and in thine hand is power and might; and in thine hand it is to make great, and to give strength unto all.
American Standard Version (ASV) Both riches and honor come of thee, and thou rulest over all; and in thy hand is power and might; and in thy hand it is to make great, and to give strength unto all.
Bible in Basic English (BBE) Wealth and honour come from you, and you are ruler over all, and in your hand is power and strength; it is in your power to make great, and to give strength to all.
Darby English Bible (DBY) and riches and glory are of thee, and thou rulest over everything; and in thy hand is power and might; and in thy hand it is to make all great and strong.
Webster's Bible (WBT) Both riches and honor come from thee, and thou reignest over all; and in thy hand is power and might; and in thy hand it is to make great, and to give strength to all.
World English Bible (WEB) Both riches and honor come of you, and you rule over all; and in your hand is power and might; and it is in your hand to make great, and to give strength to all.
Young's Literal Translation (YLT) and the riches, and the honour `are' from before Thee, and Thou art ruling over all, and in Thy hand `is' power and might, and in Thy hand, to make great, and to give strength to all.
Cross Reference Deuteronomy 8:18 in Panjabi 18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ ।
1 Samuel 2:7 in Panjabi 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ ।
2 Chronicles 1:12 in Panjabi 12 ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਕਿ ਨਾ ਤਾਂ ਤੇਰੇ ਕੋਲੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ ।
2 Chronicles 16:9 in Panjabi 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
2 Chronicles 20:6 in Panjabi 6 ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
Job 9:19 in Panjabi 19 ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ ?
Job 42:10 in Panjabi 10 ਜਦ ਅਯੂੱਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅਯੂੱਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅਯੂੱਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ ।
Psalm 18:31 in Panjabi 31 ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ ?
Psalm 28:8 in Panjabi 8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ ।
Psalm 29:1 in Panjabi 1 ਦਾਊਦ ਦਾ ਭਜਨ ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ ।
Psalm 29:11 in Panjabi 11 ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖਸ਼ੇਗਾ ।
Psalm 62:11 in Panjabi 11 ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ ।
Psalm 68:34 in Panjabi 34 ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ ।
Psalm 75:6 in Panjabi 6 ਉੱਚਾ ਹੋਣਾ ਨਾ ਤਾਂ ਚੜ੍ਹਦਿਓਂ ਨਾ ਲਹਿੰਦਿਓਂ, ਅਤੇ ਨਾ ਉਜਾੜੋਂ ਆਉਂਦਾ ਹੈ ।
Psalm 113:7 in Panjabi 7 ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Psalm 144:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
Proverbs 8:18 in Panjabi 18 ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ ।
Proverbs 10:22 in Panjabi 22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ ।
Ecclesiastes 5:19 in Panjabi 19 ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ ।
Isaiah 40:29 in Panjabi 29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ ।
Isaiah 43:13 in Panjabi 13 ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ ?
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Luke 1:51 in Panjabi 51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ ।
John 19:11 in Panjabi 11 ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ । ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ ।”
Romans 11:35 in Panjabi 35 ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁੱਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ ? ।
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
Revelation 11:17 in Panjabi 17 ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,