1 Chronicles 4:10 in Panjabi 10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ !” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ ।
Other Translations King James Version (KJV) And Jabez called on the God of Israel, saying, Oh that thou wouldest bless me indeed, and enlarge my coast, and that thine hand might be with me, and that thou wouldest keep me from evil, that it may not grieve me! And God granted him that which he requested.
American Standard Version (ASV) And Jabez called on the God of Israel, saying, Oh that thou wouldest bless me indeed, and enlarge my border, and that thy hand might be with me, and that thou wouldest keep me from evil, that it be not to my sorrow! And God granted him that which he requested.
Bible in Basic English (BBE) And Jabez made a prayer to the God of Israel, saying, If only you would truly give me a blessing, and make wider the limits of my land, and let your hand be with me, and keep me from evil, so that I may not be troubled by it! And God gave him his desire.
Darby English Bible (DBY) And Jabez called on the God of Israel saying, Oh that thou wouldest richly bless me, and enlarge my border, and that thy hand might be with me, and that thou wouldest keep me from evil, that it may not grieve me! And God brought about what he had requested.
Webster's Bible (WBT) And Jabez called on the God of Israel, saying, Oh that thou wouldst bless me indeed, and enlarge my border, and that thy hand might be with me, and that thou wouldst keep me from evil, that it may not grieve me! And God granted him that which he requested.
World English Bible (WEB) Jabez called on the God of Israel, saying, Oh that you would bless me indeed, and enlarge my border, and that your hand might be with me, and that you would keep me from evil, that it not be to my sorrow! God granted him that which he requested.
Young's Literal Translation (YLT) And Jabez calleth to the God of Israel, saying, `If blessing Thou dost bless me, then Thou hast made great my border, and Thy hand hath been with me, and Thou hast kept `me' from evil -- not to grieve me;' and God bringeth in that which he asked.
Cross Reference Genesis 12:2 in Panjabi 2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ ।
Genesis 12:8 in Panjabi 8 ਤਦ ਉੱਥੋਂ ਉਹ ਇੱਕ ਪਹਾੜ ਨੂੰ ਆਇਆ ਜੋ ਬੈਤ-ਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ । ਜਿੱਥੋਂ ਪੱਛਮ ਵੱਲ ਬੈਤ-ਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ ।
Genesis 32:26 in Panjabi 26 ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ । ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ ।
Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Genesis 33:20 in Panjabi 20 ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Joshua 17:14 in Panjabi 14 ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ ਵਿੱਚ ਇੱਕ ਹੀ ਹਿੱਸਾ ਦਿੱਤਾ ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ ।
Judges 1:27 in Panjabi 27 ਮਨੱਸ਼ਹ ਨੇ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ ।
1 Samuel 1:17 in Panjabi 17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ ।
1 Kings 3:7 in Panjabi 7 ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ ।
1 Chronicles 16:8 in Panjabi 8 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ ।
Job 22:27 in Panjabi 27 ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ ।
Psalm 21:4 in Panjabi 4 ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ ।
Psalm 51:8 in Panjabi 8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ ।
Psalm 51:12 in Panjabi 12 ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ ।
Psalm 55:16 in Panjabi 16 ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ ।
Psalm 65:2 in Panjabi 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ ।
Psalm 66:19 in Panjabi 19 ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 99:6 in Panjabi 6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।
Psalm 116:1 in Panjabi 1 ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ ।
Psalm 119:173 in Panjabi 173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫਰਮਾਨ ਚੁਣ ਲਏ ਹਨ ।
Proverbs 10:22 in Panjabi 22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ ।
Proverbs 30:8 in Panjabi 8 ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Jeremiah 33:3 in Panjabi 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ ।
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 26:75 in Panjabi 75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ ।
Luke 19:42 in Panjabi 42 ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 3:26 in Panjabi 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
Romans 12:9 in Panjabi 9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ ।
Romans 16:19 in Panjabi 19 ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ ।
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
2 Corinthians 2:1 in Panjabi 1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ ।
Ephesians 1:3 in Panjabi 3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ !
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
2 Timothy 4:18 in Panjabi 18 ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ । ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
Revelation 3:19 in Panjabi 19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ ।