1 Corinthians 1:10 in Panjabi 10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।
Other Translations King James Version (KJV) Now I beseech you, brethren, by the name of our Lord Jesus Christ, that ye all speak the same thing, and that there be no divisions among you; but that ye be perfectly joined together in the same mind and in the same judgment.
American Standard Version (ASV) Now I beseech you, brethren, through the name of our Lord Jesus Christ, that ye all speak the same thing and `that' there be no divisions among you; but `that' ye be perfected together in the same mind and in the same judgment.
Bible in Basic English (BBE) Now I make request to you, my brothers, in the name of our Lord Jesus Christ, that you will all say the same thing, and that there may be no divisions among you, so that you may be in complete agreement, in the same mind and in the same opinion.
Darby English Bible (DBY) Now I exhort you, brethren, by the name of our Lord Jesus Christ, that ye all say the same thing, and that there be not among you divisions; but that ye be perfectly united in the same mind and in the same opinion.
World English Bible (WEB) Now I beg you, brothers,{The word for "brothers" here and where context allows may also be correctly translated "brothers and sisters" or "siblings."} through the name of our Lord, Jesus Christ, that you all speak the same thing and that there be no divisions among you, but that you be perfected together in the same mind and in the same judgment.
Young's Literal Translation (YLT) And I call upon you, brethren, through the name of our Lord Jesus Christ, that the same thing ye may all say, and there may not be divisions among you, and ye may be perfected in the same mind, and in the same judgment,
Cross Reference Psalm 133:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨਾ ਚੰਗਾ ਅਤੇ ਸੋਹਣਾ ਹੈ ਕਿ ਭਰਾ ਮਿਲ-ਜੁਲ ਕੇ ਵੱਸਣ !
Jeremiah 32:39 in Panjabi 39 ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
Matthew 9:16 in Panjabi 16 ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ ।
Mark 2:21 in Panjabi 21 ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁੱਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ ।
John 7:43 in Panjabi 43 ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ ।
John 9:16 in Panjabi 16 ਕੁੱਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ । ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ ।” ਕੁੱਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ ।
John 10:19 in Panjabi 19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ ।
John 13:34 in Panjabi 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
Acts 4:32 in Panjabi 32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 12:16 in Panjabi 16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ।
Romans 15:5 in Panjabi 5 ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ ।
Romans 15:30 in Panjabi 30 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
1 Corinthians 4:16 in Panjabi 16 ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ ।
1 Corinthians 11:18 in Panjabi 18 ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ ।
1 Corinthians 12:25 in Panjabi 25 ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Galatians 4:12 in Panjabi 12 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ । ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Ephesians 4:31 in Panjabi 31 ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ !
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Philippians 3:16 in Panjabi 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 Thessalonians 5:13 in Panjabi 13 ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ । ਆਪਸ ਵਿੱਚ ਮੇਲ-ਮਿਲਾਪ ਰੱਖੋ ।
2 Thessalonians 2:1 in Panjabi 1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ ।
1 Timothy 5:21 in Panjabi 21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
James 3:13 in Panjabi 13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 3:8 in Panjabi 8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ