1 Corinthians 1:27 in Panjabi 27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ ।
Other Translations King James Version (KJV) But God hath chosen the foolish things of the world to confound the wise; and God hath chosen the weak things of the world to confound the things which are mighty;
American Standard Version (ASV) but God chose the foolish things of the world, that he might put to shame them that are wise; and God chose the weak things of the world, that he might put to shame the things that are strong;
Bible in Basic English (BBE) But God made selection of the foolish things of this world so that he might put the wise to shame; and the feeble things that he might put to shame the strong;
Darby English Bible (DBY) But God has chosen the foolish things of the world, that he may put to shame the wise; and God has chosen the weak things of the world, that he may put to shame the strong things;
World English Bible (WEB) but God chose the foolish things of the world that he might put to shame those who are wise. God chose the weak things of the world, that he might put to shame the things that are strong;
Young's Literal Translation (YLT) but the foolish things of the world did God choose, that the wise He may put to shame; and the weak things of the world did God choose that He may put to shame the strong;
Cross Reference Psalm 8:2 in Panjabi 2 ਤੂੰ ਆਪਣਿਆ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
Isaiah 26:5 in Panjabi 5 ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ ।
Isaiah 29:14 in Panjabi 14 ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ ।
Isaiah 29:19 in Panjabi 19 ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ-ਬਾਗ ਹੋਣਗੇ,
Zephaniah 3:12 in Panjabi 12 ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ ।
Matthew 4:18 in Panjabi 18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ ।
Matthew 9:9 in Panjabi 9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੁੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Matthew 21:16 in Panjabi 16 ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ ?
Luke 19:39 in Panjabi 39 ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ !
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
Acts 4:11 in Panjabi 11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ ।
Acts 6:9 in Panjabi 9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ ।
Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
Acts 7:54 in Panjabi 54 ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ ।
Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Acts 24:24 in Panjabi 24 ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ ।
1 Corinthians 1:20 in Panjabi 20 ਕਿੱਥੇ ਬੁੱਧਵਾਨ ? ਕਿੱਥੇ ਉਪਦੇਸ਼ਕ ? ਕਿੱਥੇ ਇਸ ਜੁੱਗ ਦਾ ਵਿਵਾਦੀ ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ ? ।
2 Corinthians 4:7 in Panjabi 7 ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।
2 Corinthians 10:4 in Panjabi 4 ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ ।
2 Corinthians 10:10 in Panjabi 10 ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?