1 Corinthians 10:13 in Panjabi 13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ ।
Other Translations King James Version (KJV) There hath no temptation taken you but such as is common to man: but God is faithful, who will not suffer you to be tempted above that ye are able; but will with the temptation also make a way to escape, that ye may be able to bear it.
American Standard Version (ASV) There hath no temptation taken you but such as man can bear: but God is faithful, who will not suffer you to be tempted above that ye are able; but will with the temptation make also the way of escape, that ye may be able to endure it.
Bible in Basic English (BBE) You have been put to no test but such as is common to man: and God is true, who will not let any test come on you which you are not able to undergo; but he will make with the test a way out of it, so that you may be able to go through it.
Darby English Bible (DBY) No temptation has taken you but such as is according to man's nature; and God is faithful, who will not suffer you to be tempted above what ye are able [to bear], but will with the temptation make the issue also, so that [ye] should be able to bear [it].
World English Bible (WEB) No temptation has taken you except what is common to man. God is faithful, who will not allow you to be tempted above what you are able, but will with the temptation also make the way of escape, that you may be able to endure it.
Young's Literal Translation (YLT) No temptation hath taken you -- except human; and God is faithful, who will not suffer you to be tempted above what ye are able, but He will make, with the temptation, also the outlet, for your being able to bear `it'.
Cross Reference Genesis 19:20 in Panjabi 20 ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ । ਮੈਨੂੰ ਉੱਥੇ ਭੱਜ ਜਾਣ ਦਿਓ । ਕੀ ਉਹ ਨਗਰ ਛੋਟਾ ਨਹੀਂ ਹੈ ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ ।
Exodus 3:17 in Panjabi 17 ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ ।
Deuteronomy 7:9 in Panjabi 9 ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ ।
Psalm 36:5 in Panjabi 5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।
Psalm 89:33 in Panjabi 33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫਦਾਰੀ ਛੱਡ ਕੇ ਝੂਠਾ ਹੋਵਾਂਗਾ ।
Psalm 124:7 in Panjabi 7 ਸਾਡੀ ਜਾਨ ਚਿੜੀ ਵਾਂਗੂੰ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ ।
Psalm 125:3 in Panjabi 3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ ।
Isaiah 11:5 in Panjabi 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ ।
Isaiah 25:1 in Panjabi 1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ ਕੰਮ ਕੀਤੇ ਹਨ, ਪਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ !
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Jeremiah 12:5 in Panjabi 5 ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ ?
Jeremiah 29:11 in Panjabi 11 ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
Lamentations 3:23 in Panjabi 23 ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ ।
Daniel 3:17 in Panjabi 17 ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛਡਾਵੇਗਾ,
Hosea 2:20 in Panjabi 20 ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ ।
Matthew 24:21 in Panjabi 21 ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ ।
Luke 11:4 in Panjabi 4 ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ ।
Luke 16:26 in Panjabi 26 ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ ।
Luke 22:31 in Panjabi 31 ਹੇ ਸ਼ਮਊਨ, ਸ਼ਮਊਨ ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ ।
Luke 22:46 in Panjabi 46 ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
Acts 27:44 in Panjabi 44 ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ !
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
1 Corinthians 1:9 in Panjabi 9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ ।
2 Corinthians 1:10 in Panjabi 10 ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
2 Corinthians 12:8 in Panjabi 8 ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ ।
Ephesians 6:12 in Panjabi 12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ ।
1 Thessalonians 5:24 in Panjabi 24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ ।
2 Thessalonians 3:3 in Panjabi 3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ ।
2 Timothy 2:11 in Panjabi 11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ ।
2 Timothy 4:18 in Panjabi 18 ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ । ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ । ਆਮੀਨ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
Hebrews 10:23 in Panjabi 23 ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ ।
Hebrews 11:11 in Panjabi 11 ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ ।
Hebrews 11:35 in Panjabi 35 ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ । ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ ।
Hebrews 12:4 in Panjabi 4 ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ ।
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 Peter 4:19 in Panjabi 19 ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !
1 John 1:9 in Panjabi 9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 3:10 in Panjabi 10 ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।