1 Corinthians 12:10 in Panjabi 10 ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ ।
Other Translations King James Version (KJV) To another the working of miracles; to another prophecy; to another discerning of spirits; to another divers kinds of tongues; to another the interpretation of tongues:
American Standard Version (ASV) and to another workings of miracles; and to another prophecy; and to another discernings of spirits; to another `divers' kinds of tongues; and to another the interpretation of tongues:
Bible in Basic English (BBE) And to another the power of working wonders; and to another the prophet's word; and to another the power of testing spirits; to another different sorts of tongues; and to another the power of making clear the sense of the tongues:
Darby English Bible (DBY) and to another operations of miracles; and to another prophecy; and to another discerning of spirits; and to a different one kinds of tongues; and to another interpretation of tongues.
World English Bible (WEB) and to another workings of miracles; and to another prophecy; and to another discerning of spirits; to another different kinds of languages; and to another the interpretation of languages.
Young's Literal Translation (YLT) and to another in-workings of mighty deeds; and to another prophecy; and to another discernings of spirits; and to another `divers' kinds of tongues; and to another interpretation of tongues:
Cross Reference Numbers 11:25 in Panjabi 25 ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ ।
1 Samuel 10:10 in Panjabi 10 ਜਦ ਉਹ ਉਸ ਪਰਬਤ ਨੂੰ ਆਏ ਤਾਂ ਵੇਖੋ, ਉਸ ਨੂੰ ਇੱਕ ਨਬੀਆਂ ਦੀ ਟੋਲੀ ਮਿਲੀ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਜ਼ੋਰ ਨਾਲ ਆਇਆ ਅਤੇ ਉਹ ਵੀ ਉਨ੍ਹਾਂ ਨਾਲ ਅਗੰਮ ਵਾਕ ਬੋਲਣ ਲੱਗ ਪਿਆ
1 Samuel 19:20 in Panjabi 20 ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ ।
2 Samuel 23:1 in Panjabi 1 ਇਹ ਦਾਊਦ ਦੇ ਆਖਰੀ ਬਚਨ ਹਨ । ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Mark 16:17 in Panjabi 17 ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਆਂ ਨਵੀਆਂ ਭਾਸ਼ਾ ਬੋਲਣਗੇ,
Mark 16:20 in Panjabi 20 ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ ।
Luke 24:49 in Panjabi 49 ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ ।
John 14:12 in Panjabi 12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ । ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ ।
John 16:13 in Panjabi 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ । ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ । ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ ।
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Acts 2:4 in Panjabi 4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 2:29 in Panjabi 29 ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 10:46 in Panjabi 46 ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋਂ ਆਖਿਆ,
Acts 11:28 in Panjabi 28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।
Acts 19:6 in Panjabi 6 ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ ।
Acts 21:9 in Panjabi 9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ ।
Romans 12:6 in Panjabi 6 ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ । ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ ।
Romans 15:19 in Panjabi 19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਮ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ ।
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 13:1 in Panjabi 1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ ।
1 Corinthians 13:8 in Panjabi 8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ ।
1 Corinthians 14:1 in Panjabi 1 ਪਿਆਰ ਵਿੱਚ ਚੱਲੋ । ਆਤਮਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ ।
1 Corinthians 14:23 in Panjabi 23 ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ ?
1 Corinthians 14:26 in Panjabi 26 ਸੋ ਭਰਾਵੋ, ਗੱਲ ਕੀ ਹੈ ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ । ਸਭ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ ।
1 Corinthians 14:31 in Panjabi 31 ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ ।
1 Corinthians 14:39 in Panjabi 39 ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ ।
Galatians 3:5 in Panjabi 5 ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ ? ।
1 Thessalonians 5:20 in Panjabi 20 ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ ।
Hebrews 2:4 in Panjabi 4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ ।
2 Peter 1:20 in Panjabi 20 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
Revelation 2:2 in Panjabi 2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ ।