1 Corinthians 13:2 in Panjabi 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁੱਝ ਵੀ ਨਹੀਂ ।
Other Translations King James Version (KJV) And though I have the gift of prophecy, and understand all mysteries, and all knowledge; and though I have all faith, so that I could remove mountains, and have not charity, I am nothing.
American Standard Version (ASV) And if I have `the gift of' prophecy, and know all mysteries and all knowledge; and if I have all faith, so as to remove mountains, but have not love, I am nothing.
Bible in Basic English (BBE) And if I have a prophet's power, and have knowledge of all secret things; and if I have all faith, by which mountains may be moved from their place, but have not love, I am nothing.
Darby English Bible (DBY) And if I have prophecy, and know all mysteries and all knowledge, and if I have all faith, so as to remove mountains, but have not love, I am nothing.
World English Bible (WEB) If I have the gift of prophecy, and know all mysteries and all knowledge; and if I have all faith, so as to remove mountains, but don't have love, I am nothing.
Young's Literal Translation (YLT) and if I have prophecy, and know all the secrets, and all the knowledge, and if I have all the faith, so as to remove mountains, and have not love, I am nothing;
Cross Reference Numbers 24:15 in Panjabi 15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ,
Matthew 7:22 in Panjabi 22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ ! ਹੇ ਪ੍ਰਭੂ ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ ਕੰਮ ਨਹੀਂ ਕੀਤੇ ?
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Matthew 17:20 in Panjabi 20 ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ ।
Matthew 21:19 in Panjabi 19 ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁੱਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ ।
Matthew 21:21 in Panjabi 21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ ।
Mark 11:22 in Panjabi 22 ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ ।
Luke 17:5 in Panjabi 5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Corinthians 7:19 in Panjabi 19 ਸੁੰਨਤ ਕੁੱਝ ਨਹੀਂ ਅਤੇ ਅਸੁੰਨਤ ਕੁੱਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁੱਝ ਹੈ ।
1 Corinthians 8:4 in Panjabi 4 ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ ।
1 Corinthians 12:8 in Panjabi 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 13:1 in Panjabi 1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ ।
1 Corinthians 13:3 in Panjabi 3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁੱਝ ਵੀ ਲਾਭ ਨਹੀਂ ।
1 Corinthians 14:1 in Panjabi 1 ਪਿਆਰ ਵਿੱਚ ਚੱਲੋ । ਆਤਮਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ ।
1 Corinthians 14:6 in Panjabi 6 ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ ?
1 Corinthians 14:39 in Panjabi 39 ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ ।
1 Corinthians 16:22 in Panjabi 22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ ! ਹੇ ਸਾਡੇ ਪ੍ਰਭੂ, ਆ !
2 Corinthians 12:11 in Panjabi 11 ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁੱਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁੱਝ ਘੱਟ ਨਹੀਂ ਹਾਂ ।
Galatians 5:16 in Panjabi 16 ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Galatians 6:3 in Panjabi 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁੱਝ ਸਮਝੇ ਅਤੇ ਹੋਵੇ ਕੁੱਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ।
Ephesians 3:4 in Panjabi 4 ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ !
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Colossians 1:26 in Panjabi 26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
1 John 4:8 in Panjabi 8 ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ ।
1 John 4:20 in Panjabi 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ ।