1 Corinthians 14:16 in Panjabi 16 ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ ?
Other Translations King James Version (KJV) Else when thou shalt bless with the spirit, how shall he that occupieth the room of the unlearned say Amen at thy giving of thanks, seeing he understandeth not what thou sayest?
American Standard Version (ASV) Else if thou bless with the spirit, how shall he that filleth the place of the unlearned say the Amen at thy giving of thanks, seeing he knoweth not what thou sayest?
Bible in Basic English (BBE) For if you give a blessing with the spirit, how will the man who has no knowledge say, So be it, after your prayer, seeing that he has not taken in what you are saying?
Darby English Bible (DBY) Since otherwise, if thou blessest with [the] spirit, how shall he who fills the place of the simple [Christian] say Amen, at thy giving of thanks, since he does not know what thou sayest?
World English Bible (WEB) Otherwise if you bless with the spirit, how will he who fills the place of the unlearned say the "Amen" at your giving of thanks, seeing he doesn't know what you say?
Young's Literal Translation (YLT) since, if thou mayest bless with the spirit, he who is filling the place of the unlearned, how shall he say the Amen at thy giving of thanks, since what thou dost say he hath not known?
Cross Reference Numbers 5:22 in Panjabi 22 ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ ।''
Deuteronomy 27:15 in Panjabi 15 'ਸਰਾਪੀ ਹੋਵੇ ਉਹ ਮਨੁੱਖ ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ । ' ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ ।
1 Kings 1:36 in Panjabi 36 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਸਤ ਬਚਨ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦਾ ਪਰਮੇਸ਼ੁਰ ਇਸੇ ਤਰ੍ਹਾਂ ਹੀ ਆਖੇ ।
1 Chronicles 16:36 in Panjabi 36 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਰਾਬਕ ਹੋਵੇ । ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ ।
Nehemiah 5:13 in Panjabi 13 ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ !” ਤਦ ਸਾਰੀ ਸਭਾ ਨੇ ਕਿਹਾ, “ਆਮੀਨ !” ਅਤੇ ਯਹੋਵਾਹ ਦੀ ਉਸਤਤ ਕੀਤੀ । ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ ।
Nehemiah 8:6 in Panjabi 6 ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ ''ਆਮੀਨ ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ ।
Psalm 41:13 in Panjabi 13 ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ ।
Psalm 72:19 in Panjabi 19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ ! ਆਮੀਨ ਤੇ ਆਮੀਨ ! । ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ ।
Psalm 89:52 in Panjabi 52 ਯਹੋਵਾਹ ਸਦਾ ਤੱਕ ਮੁਬਾਰਕ ਹੋਵੇ ! ਆਮੀਨ, ਫੇਰ ਆਮੀਨ ! ।
Psalm 106:48 in Panjabi 48 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ ! ਹੇ ਸਾਰੀ ਪਰਜਾ, ਆਖ “ਆਮੀਨ ! “ ਹਲਲੂਯਾਹ ! ।
Isaiah 29:11 in Panjabi 11 ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸੱਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ ।
Jeremiah 11:5 in Panjabi 5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ । ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ ! ।
Jeremiah 28:6 in Panjabi 6 ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ !
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Mark 16:20 in Panjabi 20 ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ ।
John 7:15 in Panjabi 15 ਯਹੂਦੀ ਅਚਰਜ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ । ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ ? ”
John 21:25 in Panjabi 25 ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ । ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ ।
Acts 4:13 in Panjabi 13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ । ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ ।
1 Corinthians 1:4 in Panjabi 4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ।
1 Corinthians 11:24 in Panjabi 24 ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ । ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
1 Corinthians 14:2 in Panjabi 2 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ ।
1 Corinthians 14:14 in Panjabi 14 ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ ।
1 Corinthians 14:23 in Panjabi 23 ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ ?
1 Corinthians 16:24 in Panjabi 24 ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ । ਆਮੀਨ ।
Revelation 5:14 in Panjabi 14 ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ ।
Revelation 7:12 in Panjabi 12 ਅਤੇ ਬੋਲੇ, - ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ ! ਆਮੀਨ ।
Revelation 22:20 in Panjabi 20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ । ਆਮੀਨ । ਹੇ ਪ੍ਰਭੂ ਯਿਸੂ, ਆਓ !