1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
Other Translations King James Version (KJV) Therefore, my beloved brethren, be ye stedfast, unmoveable, always abounding in the work of the Lord, forasmuch as ye know that your labour is not in vain in the Lord.
American Standard Version (ASV) Wherefore, my beloved brethren, be ye stedfast, unmoveable, always abounding in the work of the Lord, forasmuch as ye know that your labor is not vain in the Lord.
Bible in Basic English (BBE) For this cause, my dear brothers, be strong in purpose and unmoved, ever giving yourselves to the work of the Lord, because you are certain that your work is not without effect in the Lord.
Darby English Bible (DBY) So then, my beloved brethren, be firm, immovable, abounding always in the work of the Lord, knowing that your toil is not in vain in [the] Lord.
World English Bible (WEB) Therefore, my beloved brothers, be steadfast, immovable, always abounding in the Lord's work, because you know that your labor is not in vain in the Lord.
Young's Literal Translation (YLT) so that, my brethren beloved, become ye stedfast, unmovable, abounding in the work of the Lord at all times, knowing that your labour is not vain in the Lord.
Cross Reference Ruth 1:18 in Panjabi 18 ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ ।
2 Chronicles 15:7 in Panjabi 7 ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ !
Psalm 19:11 in Panjabi 11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।
Psalm 55:22 in Panjabi 22 ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ ।
Psalm 73:13 in Panjabi 13 ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
Psalm 78:8 in Panjabi 8 ਅਤੇ ਓਹ ਆਪਣੇ ਪਿਉ-ਦਾਦਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ ਨਾ ਰਿਹਾ ।
Psalm 112:6 in Panjabi 6 ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ ।
Matthew 10:40 in Panjabi 40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
John 6:28 in Panjabi 28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ ? ”
1 Corinthians 3:8 in Panjabi 8 ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੋ-ਆਪਣੀ ਮਿਹਨਤ ਦੇ ਅਨੁਸਾਰ ਆਪੋ ਆਪਣਾ ਫਲ ਪਾਵੇਗਾ ।
1 Corinthians 16:10 in Panjabi 10 ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Galatians 4:11 in Panjabi 11 ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ ।
Galatians 6:9 in Panjabi 9 ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ ।
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Philippians 2:16 in Panjabi 16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ ।
Philippians 4:17 in Panjabi 17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 2:5 in Panjabi 5 ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ ।
Colossians 2:7 in Panjabi 7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ ।
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
1 Thessalonians 3:3 in Panjabi 3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ ।
1 Thessalonians 3:5 in Panjabi 5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ ।
1 Thessalonians 3:12 in Panjabi 12 ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
2 Thessalonians 1:3 in Panjabi 3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 3:14 in Panjabi 14 ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Hebrews 13:15 in Panjabi 15 ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
2 Peter 1:4 in Panjabi 4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
2 Peter 3:17 in Panjabi 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।