1 Corinthians 2:14 in Panjabi 14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ ।
Other Translations King James Version (KJV) But the natural man receiveth not the things of the Spirit of God: for they are foolishness unto him: neither can he know them, because they are spiritually discerned.
American Standard Version (ASV) Now the natural man receiveth not the things of the Spirit of God: for they are foolishness unto him; and he cannot know them, because they are spiritually judged.
Bible in Basic English (BBE) For the natural man is not able to take in the things of the Spirit of God: for they seem foolish to him, and he is not able to have knowledge of them, because such knowledge comes only through the Spirit.
Darby English Bible (DBY) But [the] natural man does not receive the things of the Spirit of God, for they are folly to him; and he cannot know [them] because they are spiritually discerned;
World English Bible (WEB) Now the natural man doesn't receive the things of God's Spirit, for they are foolishness to him, and he can't know them, because they are spiritually discerned.
Young's Literal Translation (YLT) and the natural man doth not receive the things of the Spirit of God, for to him they are foolishness, and he is not able to know `them', because spiritually they are discerned;
Cross Reference Proverbs 14:6 in Panjabi 6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ ।
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
Matthew 16:23 in Panjabi 23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ ।
John 3:3 in Panjabi 3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ । ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ ।”
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
John 6:44 in Panjabi 44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ । ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ ।
John 8:43 in Panjabi 43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ ।
John 8:51 in Panjabi 51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ ।”
John 10:20 in Panjabi 20 ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ । ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ ? ”
John 10:26 in Panjabi 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ । ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ ।
John 12:37 in Panjabi 37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ । ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
John 16:8 in Panjabi 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 17:18 in Panjabi 18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।
Acts 17:32 in Panjabi 32 ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁੱਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ ।
Acts 18:15 in Panjabi 15 ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ ।
Acts 25:19 in Panjabi 19 ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ ।
Acts 26:24 in Panjabi 24 ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ ।
Romans 8:5 in Panjabi 5 ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ ।
1 Corinthians 1:18 in Panjabi 18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ ।
1 Corinthians 1:23 in Panjabi 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।
1 Corinthians 2:12 in Panjabi 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ ।
1 Corinthians 15:44 in Panjabi 44 ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੋ ਉੱਠਦਾ ਹੈ । ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਵੀ ਹੈ ।
1 Corinthians 15:46 in Panjabi 46 ਪਰ ਪਹਿਲਾ ਉਹ ਨਹੀਂ ਜਿਹੜਾ ਆਤਮਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਕ ਹੈ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
James 3:15 in Panjabi 15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ ।
1 John 2:20 in Panjabi 20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁੱਝ ਜਾਣਦੇ ਹੋ ।
1 John 2:27 in Panjabi 27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁੱਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
Jude 1:19 in Panjabi 19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ ।