1 Corinthians 2:6 in Panjabi 6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ ।
Other Translations King James Version (KJV) Howbeit we speak wisdom among them that are perfect: yet not the wisdom of this world, nor of the princes of this world, that come to nought:
American Standard Version (ASV) We speak wisdom, however, among them that are fullgrown: yet a wisdom not of this world, nor of the rulers of this world, who are coming to nought:
Bible in Basic English (BBE) But still we have wisdom for those who are complete in knowledge, though not the wisdom of this world, and not of the rulers of this world, who are coming to nothing:
Darby English Bible (DBY) But we speak wisdom among the perfect; but wisdom not of this world, nor of the rulers of this world, who come to nought.
World English Bible (WEB) We speak wisdom, however, among those who are full grown; yet a wisdom not of this world, nor of the rulers of this world, who are coming to nothing.
Young's Literal Translation (YLT) And wisdom we speak among the perfect, and wisdom not of this age, nor of the rulers of this age -- of those becoming useless,
Cross Reference Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Job 12:19 in Panjabi 19 ਉਹ ਜਾਜਕਾਂ ਨੂੰ ਨੰਗੇ ਪੈਰੀ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ ।
Job 12:21 in Panjabi 21 ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ ।
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 33:10 in Panjabi 10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ ।
Psalm 37:37 in Panjabi 37 ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ ।
Isaiah 19:11 in Panjabi 11 ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖਚਰਪੁਣਾ ਹੀ ਹੈ । ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ ?
Isaiah 40:23 in Panjabi 23 ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ ਹੈ ।
Matthew 5:48 in Panjabi 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
Matthew 13:22 in Panjabi 22 ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁੱਝ ਵੀ ਫਲ ਨਹੀਂ ਦਿੰਦਾ ।
Matthew 19:21 in Panjabi 21 ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ ।
Luke 16:8 in Panjabi 8 ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ ।
Acts 4:25 in Panjabi 25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ ? ”
1 Corinthians 1:18 in Panjabi 18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ ।
1 Corinthians 1:28 in Panjabi 28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ ।
1 Corinthians 2:1 in Panjabi 1 ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ ।
1 Corinthians 2:8 in Panjabi 8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ ।
1 Corinthians 2:13 in Panjabi 13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਕ ਗੱਲਾਂ ਆਤਮਕ ਮਨੁੱਖਾਂ ਨੂੰ ਦੱਸਦੇ ਹਾਂ ।
1 Corinthians 14:20 in Panjabi 20 ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
Colossians 4:12 in Panjabi 12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ ।
Hebrews 5:14 in Panjabi 14 ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
James 3:15 in Panjabi 15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ ।
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ