1 Corinthians 3:10 in Panjabi 10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।
Other Translations King James Version (KJV) According to the grace of God which is given unto me, as a wise masterbuilder, I have laid the foundation, and another buildeth thereon. But let every man take heed how he buildeth thereupon.
American Standard Version (ASV) According to the grace of God which was given unto me, as a wise masterbuilder I laid a foundation; and another buildeth thereon. But let each man take heed how he buildeth thereon.
Bible in Basic English (BBE) In the measure of the grace given to me, I, as a wise master-builder, have put the base in position, and another goes on building on it. But let every man take care what he puts on it.
Darby English Bible (DBY) According to the grace of God which has been given to me, as a wise architect, I have laid the foundation, but another builds upon it. But let each see how he builds upon it.
World English Bible (WEB) According to the grace of God which was given to me, as a wise master builder I laid a foundation, and another builds on it. But let each man be careful how he builds on it.
Young's Literal Translation (YLT) According to the grace of God that was given to me, as a wise master-builder, a foundation I have laid, and another doth build on `it',
Cross Reference 1 Kings 3:9 in Panjabi 9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੇ ਬਹੁਤੇ ਲੋਕਾਂ ਦਾ ਨਿਆਂ ਕੌਣ ਕਰ ਸਕਦਾ ਹੈ ?
2 Chronicles 2:12 in Panjabi 12 ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
Ecclesiastes 12:9 in Panjabi 9 ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ ।
Daniel 12:3 in Panjabi 3 ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ ।
Zechariah 4:9 in Panjabi 9 ਜ਼ਰੁੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ।
Matthew 7:24 in Panjabi 24 ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ ।
Matthew 24:45 in Panjabi 45 ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Luke 11:35 in Panjabi 35 ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ ।
Luke 21:8 in Panjabi 8 ਤਾਂ ਉਸ ਨੇ ਆਖਿਆ, ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ 'ਮੈਂ ਉਹੋ ਹਾਂ' ਅਤੇ 'ਉਹ ਸਮਾਂ ਨੇੜੇ ਹੈ' । ਉਨ੍ਹਾਂ ਦੇ ਮਗਰ ਨਾ ਲੱਗਣਾ ।
Acts 18:27 in Panjabi 27 ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ ।
Romans 1:5 in Panjabi 5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ ।
Romans 12:3 in Panjabi 3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ ।
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
Romans 15:20 in Panjabi 20 ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ ।
1 Corinthians 3:5 in Panjabi 5 ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।
1 Corinthians 3:11 in Panjabi 11 ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ ।
1 Corinthians 9:2 in Panjabi 2 ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
2 Corinthians 10:15 in Panjabi 15 ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Ephesians 3:2 in Panjabi 2 ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ !
Colossians 1:29 in Panjabi 29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ ।
Colossians 4:17 in Panjabi 17 ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ ।
1 Timothy 1:11 in Panjabi 11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ ।
1 Timothy 4:16 in Panjabi 16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ ।
2 Timothy 2:15 in Panjabi 15 ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ ।
James 3:1 in Panjabi 1 ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ ।
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
Revelation 21:14 in Panjabi 14 ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ ।
Revelation 21:19 in Panjabi 19 ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ । ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ ।