1 Corinthians 4:17 in Panjabi 17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ । ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ ।
Other Translations King James Version (KJV) For this cause have I sent unto you Timotheus, who is my beloved son, and faithful in the Lord, who shall bring you into remembrance of my ways which be in Christ, as I teach every where in every church.
American Standard Version (ASV) For this cause have I sent unto you Timothy, who is my beloved and faithful child in the Lord, who shall put you in remembrance of my ways which are in Christ, even as I teach everywhere in every church.
Bible in Basic English (BBE) For this cause I have sent Timothy to you, who is my dear and true child in the Lord; he will make clear to you my ways in Christ, even as I am teaching everywhere in every church.
Darby English Bible (DBY) For this reason I have sent to you Timotheus, who is my beloved and faithful child in [the] Lord, who shall put you in mind of my ways [as] they [are] in Christ, according as I teach everywhere in every assembly.
World English Bible (WEB) Because of this I have sent Timothy to you, who is my beloved and faithful child in the Lord, who will remind you of my ways which are in Christ, even as I teach everywhere in every assembly.
Young's Literal Translation (YLT) because of this I sent to you Timotheus, who is my child, beloved and faithful in the Lord, who shall remind you of my ways in Christ, according as everywhere in every assembly I teach.
Cross Reference Numbers 12:7 in Panjabi 7 ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ । ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ ।
Proverbs 13:17 in Panjabi 17 ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿਗਦਾ ਹੈ, ਪਰ ਭਰੋਸੇਮੰਦ ਸੰਦੇਸ਼ਵਾਹਕ ਚੰਗਾ ਕਰਦਾ ਹੈ ।
Matthew 24:45 in Panjabi 45 ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Matthew 25:21 in Panjabi 21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 25:23 in Panjabi 23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Acts 19:21 in Panjabi 21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ ।
1 Corinthians 4:2 in Panjabi 2 ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ ।
1 Corinthians 4:15 in Panjabi 15 ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ ।
1 Corinthians 7:17 in Panjabi 17 ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ ।
1 Corinthians 7:25 in Panjabi 25 ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ ।
1 Corinthians 11:2 in Panjabi 2 ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ ।
1 Corinthians 11:16 in Panjabi 16 ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ ।
1 Corinthians 14:33 in Panjabi 33 ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ । ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ ।
1 Corinthians 16:1 in Panjabi 1 ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ ।
1 Corinthians 16:10 in Panjabi 10 ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ ।
Ephesians 6:21 in Panjabi 21 ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ ।
Philippians 2:19 in Panjabi 19 ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ ।
Colossians 1:7 in Panjabi 7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ ।
Colossians 4:9 in Panjabi 9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ । ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
1 Timothy 1:2 in Panjabi 2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ ।
2 Timothy 1:2 in Panjabi 2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ ।
2 Timothy 2:2 in Panjabi 2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ ।
2 Timothy 3:10 in Panjabi 10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ,
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।