1 Corinthians 4:7 in Panjabi 7 ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ ?
Other Translations King James Version (KJV) For who maketh thee to differ from another? and what hast thou that thou didst not receive? now if thou didst receive it, why dost thou glory, as if thou hadst not received it?
American Standard Version (ASV) For who maketh thee to differ? and what hast thou that thou didst not receive? but if thou didst receive it, why dost thou glory as if thou hadst not received it?
Bible in Basic English (BBE) For who made you better than your brother? or what have you that has not been given to you? but if it has been given to you, what cause have you for pride, as if it had not been given to you?
Darby English Bible (DBY) For who makes thee to differ? and what hast thou which thou hast not received? but if also thou hast received, why boastest thou as not receiving?
World English Bible (WEB) For who makes you different? And what do you have that you didn't receive? But if you did receive it, why do you boast as if you had not received it?
Young's Literal Translation (YLT) for who doth make thee to differ? and what hast thou, that thou didst not receive? and if thou didst also receive, why dost thou glory as not having received?
Cross Reference 1 Chronicles 29:11 in Panjabi 11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ । ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ ।
2 Chronicles 1:7 in Panjabi 7 ਓਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ ?
2 Chronicles 32:23 in Panjabi 23 ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Matthew 25:14 in Panjabi 14 ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ ।
Luke 19:13 in Panjabi 13 ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ ।
John 1:16 in Panjabi 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
John 3:27 in Panjabi 27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ ।”
Acts 12:22 in Panjabi 22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !
Romans 1:5 in Panjabi 5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ ।
Romans 9:16 in Panjabi 16 ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ ।
Romans 12:3 in Panjabi 3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ ।
Romans 12:6 in Panjabi 6 ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ । ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ ।
1 Corinthians 3:5 in Panjabi 5 ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।
1 Corinthians 5:6 in Panjabi 6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?
1 Corinthians 7:7 in Panjabi 7 ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ ।
1 Corinthians 12:4 in Panjabi 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
Ephesians 3:3 in Panjabi 3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !
2 Thessalonians 2:12 in Panjabi 12 ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ ।
1 Timothy 1:12 in Panjabi 12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
1 Peter 4:10 in Panjabi 10 ਹਰੇਕ ਨੂੰ ਜੋ ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ