1 Corinthians 4:8 in Panjabi 8 ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ !
Other Translations King James Version (KJV) Now ye are full, now ye are rich, ye have reigned as kings without us: and I would to God ye did reign, that we also might reign with you.
American Standard Version (ASV) Already are ye filled, already ye are become rich, ye have come to reign without us: yea and I would that ye did reign, that we also might reign with you.
Bible in Basic English (BBE) For even now you are full, even now you have wealth, you have been made kings without us: truly, I would be glad if you were kings, so that we might be kings with you.
Darby English Bible (DBY) Already ye are filled; already ye have been enriched; ye have reigned without us; and I would that ye reigned, that *we* also might reign with you.
World English Bible (WEB) You are already filled. You have already become rich. You have come to reign without us. Yes, and I wish that you did reign, that we also might reign with you.
Young's Literal Translation (YLT) Already ye are having been filled, already ye were rich, apart from us ye did reign, and I would also ye did reign, that we also with you may reign together,
Cross Reference Numbers 11:29 in Panjabi 29 ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ !
Psalm 122:5 in Panjabi 5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ ।
Proverbs 13:7 in Panjabi 7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ ।
Proverbs 25:14 in Panjabi 14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ ।
Isaiah 5:21 in Panjabi 21 ਹਾਇ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ !
Jeremiah 28:6 in Panjabi 6 ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ ! ਕਾਸ਼ ਕਿ ਯਹੋਵਾਹ ਏਵੇਂ ਹੀ ਕਰੇ ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ !
Luke 1:51 in Panjabi 51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ ।
Luke 6:25 in Panjabi 25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ । ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ ।
Acts 20:29 in Panjabi 29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ ।
Acts 26:29 in Panjabi 29 ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ !
Romans 12:3 in Panjabi 3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ ।
Romans 12:15 in Panjabi 15 ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ ।
1 Corinthians 1:5 in Panjabi 5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ ।
1 Corinthians 3:1 in Panjabi 1 ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ । ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ ।
1 Corinthians 4:18 in Panjabi 18 ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ ।
1 Corinthians 5:6 in Panjabi 6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?
2 Corinthians 11:1 in Panjabi 1 ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ !
2 Corinthians 13:9 in Panjabi 9 ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ ।
Galatians 6:3 in Panjabi 3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁੱਝ ਸਮਝੇ ਅਤੇ ਹੋਵੇ ਕੁੱਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
1 Thessalonians 2:19 in Panjabi 19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?
1 Thessalonians 3:6 in Panjabi 6 ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ ।
2 Timothy 2:11 in Panjabi 11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।