1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
Other Translations King James Version (KJV) It is reported commonly that there is fornication among you, and such fornication as is not so much as named among the Gentiles, that one should have his father's wife.
American Standard Version (ASV) It is actually reported that there is fornication among you, and such fornication as is not even among the Gentiles, that one `of you' hath his father's wife.
Bible in Basic English (BBE) It is said, in fact, that there is among you a sin of the flesh, such as is not seen even among the Gentiles, that one of you has his father's wife.
Darby English Bible (DBY) It is universally reported [that there is] fornication among you, and such fornication as [is] not even among the nations, so that one should have his father's wife.
World English Bible (WEB) It is actually reported that there is sexual immorality among you, and such sexual immorality as is not even named among the Gentiles, that one has his father's wife.
Young's Literal Translation (YLT) Whoredom is actually heard of among you, and such whoredom as is not even named among the nations -- as that one hath the wife of the father! --
Cross Reference Genesis 35:22 in Panjabi 22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ ।
Genesis 37:2 in Panjabi 2 ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜ਼ਿਲਪਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ ।
Genesis 49:4 in Panjabi 4 ਤੂੰ ਜਲ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ । ਤਦ ਤੂੰ ਉਹ ਨੂੰ ਭਰਿਸ਼ਟ ਕੀਤਾ । ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ ।
Leviticus 18:8 in Panjabi 8 ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ ਹੈ ।
Leviticus 20:11 in Panjabi 11 ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
Deuteronomy 22:30 in Panjabi 30 ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ ।
Deuteronomy 27:20 in Panjabi 20 'ਸਰਾਪੀ ਹੋਵੇ ਉਹ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ ਖੋਲ੍ਹਿਆ ਹੈ । ' ਤਦ ਸਾਰੀ ਪਰਜਾ ਆਖੇ, ਆਮੀਨ ।
1 Samuel 2:24 in Panjabi 24 ਨਾ ਮੇਰੇ ਪੁੱਤਰੋ । ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ ।
2 Samuel 16:22 in Panjabi 22 ਉਨ੍ਹਾਂ ਨੇ ਰਾਜ-ਭਵਨ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖੈਲਾਂ ਨਾਲ ਸੰਗ ਕੀਤਾ ।
2 Samuel 20:3 in Panjabi 3 ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਊਬ ਆਪਣੇ ਮਹਿਲ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ ।
1 Chronicles 5:1 in Panjabi 1 ਇਸਰਾਏਲ ਦੇ ਜੇਠੇ ਰਊਬੇਨ ਦੇ ਪੁੱਤਰ (ਉਹ ਜੇਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਜੇਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਜੇਠਾ ਕਰਕੇ ਨਹੀਂ ਗਿਣਿਆ ਜਾਂਦਾ)
Jeremiah 2:33 in Panjabi 33 ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ !
Ezekiel 16:47 in Panjabi 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
Ezekiel 16:51 in Panjabi 51 ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ ।
Ezekiel 22:10 in Panjabi 10 ਤੇਰੇ ਵਿੱਚ ਆਪਣੇ ਪਿਤਾ ਨੂੰ ਬੇ-ਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ ।
Amos 2:7 in Panjabi 7 ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭ੍ਰਿਸ਼ਟ ਕਰਨ ।
Acts 15:20 in Panjabi 20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ ।
Acts 15:29 in Panjabi 29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।
1 Corinthians 1:11 in Panjabi 11 ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ ।
1 Corinthians 5:11 in Panjabi 11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 6:13 in Panjabi 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ ।
1 Corinthians 6:18 in Panjabi 18 ਹਰਾਮਕਾਰੀ ਤੋਂ ਭੱਜੋ । ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ ।
2 Corinthians 7:12 in Panjabi 12 ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:7 in Panjabi 7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।