1 Corinthians 5:11 in Panjabi 11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।
Other Translations King James Version (KJV) But now I have written unto you not to keep company, if any man that is called a brother be a fornicator, or covetous, or an idolater, or a railer, or a drunkard, or an extortioner; with such an one no not to eat.
American Standard Version (ASV) but as it is, I wrote unto you not to keep company, if any man that is named a brother be a fornicator, or covetous, or an idolater, or a reviler, or a drunkard, or an extortioner; with such a one no, not to eat.
Bible in Basic English (BBE) But the sense of my letter was that if a brother had the name of being one who went after the desires of the flesh, or had the desire for other people's property, or was in the way of using violent language, or being the worse for drink, or took by force what was not his, you might not keep company with such a one, or take food with him.
Darby English Bible (DBY) But now I have written to you, if any one called brother be fornicator, or avaricious, or idolater, or abusive, or a drunkard, or rapacious, not to mix with [him]; with such a one not even to eat.
World English Bible (WEB) But as it is, I wrote to you not to associate with anyone who is called a brother who is a sexual sinner, or covetous, or an idolater, or a slanderer, or a drunkard, or an extortioner. Don't even eat with such a person.
Young's Literal Translation (YLT) and now, I did write to you not to keep company with `him', if any one, being named a brother, may be a whoremonger, or covetous, or an idolater, or a railer, or a drunkard, or an extortioner -- with such a one not even to eat together;
Cross Reference Psalm 10:3 in Panjabi 3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।
Psalm 50:16 in Panjabi 16 ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ?
Psalm 101:5 in Panjabi 5 ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Matthew 18:17 in Panjabi 17 ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ । ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੁੰਗੀ ਲੈਣ ਵਾਲੇ ਵਰਗਾ ਹੋਵੇ ।
Matthew 23:25 in Panjabi 25 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ ।
Matthew 24:49 in Panjabi 49 ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Luke 12:45 in Panjabi 45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ ।
Luke 18:11 in Panjabi 11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ !
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Acts 9:17 in Panjabi 17 ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
1 Corinthians 5:13 in Panjabi 13 ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ । ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ ।
1 Corinthians 6:6 in Panjabi 6 ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ ।
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
1 Corinthians 7:12 in Panjabi 12 ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ ।
1 Corinthians 7:15 in Panjabi 15 ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸੁਲਾਹ ਦੇ ਲਈ ਸੱਦਿਆ ਹੈ ।
1 Corinthians 8:11 in Panjabi 11 ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ ।
1 Corinthians 10:7 in Panjabi 7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ । ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ ।”
1 Corinthians 10:14 in Panjabi 14 ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ ।
1 Corinthians 10:18 in Panjabi 18 ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ । ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ ?
1 Corinthians 11:21 in Panjabi 21 ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੋ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ !
2 Corinthians 12:20 in Panjabi 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ ।
Galatians 2:12 in Panjabi 12 ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
Ephesians 5:18 in Panjabi 18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
1 Thessalonians 5:7 in Panjabi 7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ ।
2 Thessalonians 3:6 in Panjabi 6 ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ ।
2 Thessalonians 3:14 in Panjabi 14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:5 in Panjabi 5 ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
2 John 1:10 in Panjabi 10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।