1 Corinthians 5:8 in Panjabi 8 ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ ।
Other Translations King James Version (KJV) Therefore let us keep the feast, not with old leaven, neither with the leaven of malice and wickedness; but with the unleavened bread of sincerity and truth.
American Standard Version (ASV) wherefore let us keep the feast, not with old leaven, neither with the leaven of malice and wickedness, but with the unleavened bread of sincerity and truth.
Bible in Basic English (BBE) Let us then keep the feast, not with old leaven, and not with the leaven of evil thoughts and acts, but with the unleavened bread of true thoughts and right feelings.
Darby English Bible (DBY) so that let us celebrate the feast, not with old leaven, nor with leaven of malice and wickedness, but with unleavened [bread] of sincerity and truth.
World English Bible (WEB) Therefore let us keep the feast, not with old yeast, neither with the yeast of malice and wickedness, but with the unleavened bread of sincerity and truth.
Young's Literal Translation (YLT) so that we may keep the feast, not with old leaven, nor with the leaven of evil and wickedness, but with unleavened food of sincerity and truth.
Cross Reference Exodus 12:15 in Panjabi 15 ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ । ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ ।
Exodus 13:6 in Panjabi 6 ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ ।
Leviticus 23:6 in Panjabi 6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ ।
Numbers 28:16 in Panjabi 16 ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ ।
Deuteronomy 16:3 in Panjabi 3 ਤੁਸੀਂ ਉਹ ਦੇ ਨਾਲ ਖਮੀਰ ਨਾ ਖਾਇਓ । ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ ।
Deuteronomy 16:16 in Panjabi 16 ਸਾਲ ਵਿੱਚ ਤਿੰਨ ਵਾਰ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫਤਿਆਂ ਦੇ ਪਰਬ ਦੇ ਸਮੇਂ । ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ ।
Joshua 24:14 in Panjabi 14 ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ ।
Psalm 32:2 in Panjabi 2 ਧੰਨ ਹੈ ਉਹ ਆਦਮੀ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ ।
Psalm 42:4 in Panjabi 4 ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ ।
Isaiah 25:6 in Panjabi 6 ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ ।
Isaiah 30:29 in Panjabi 29 ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ ।
Matthew 16:6 in Panjabi 6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ ।
Matthew 16:12 in Panjabi 12 ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ ।
Matthew 26:4 in Panjabi 4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ ।
Mark 8:15 in Panjabi 15 ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ !
Luke 12:1 in Panjabi 1 ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ ।
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
John 18:28 in Panjabi 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।
1 Corinthians 3:3 in Panjabi 3 ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ ?
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
1 Corinthians 5:6 in Panjabi 6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 8:8 in Panjabi 8 ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ ।
2 Corinthians 12:20 in Panjabi 20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 6:24 in Panjabi 24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ । ਆਮੀਨ ।
1 Peter 2:1 in Panjabi 1 ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 3:18 in Panjabi 18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ ।