1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Other Translations King James Version (KJV) Know ye not that the unrighteous shall not inherit the kingdom of God? Be not deceived: neither fornicators, nor idolaters, nor adulterers, nor effeminate, nor abusers of themselves with mankind,
American Standard Version (ASV) Or know ye not that the unrighteous shall not inherit the kingdom of God? Be not deceived: neither fornicators, nor idolaters, nor adulterers, nor effeminate, nor abusers of themselves with men,
Bible in Basic English (BBE) Have you not knowledge that evil-doers will have no part in the kingdom of God? Have no false ideas about this: no one who goes after the desires of the flesh, or gives worship to images, or is untrue when married, or is less than a man, or makes a wrong use of men,
Darby English Bible (DBY) Do ye not know that unrighteous [persons] shall not inherit [the] kingdom of God? Do not err: neither fornicators, nor idolaters, nor adulterers, nor those who make women of themselves, nor who abuse themselves with men,
World English Bible (WEB) Or don't you know that the unrighteous will not inherit the Kingdom of God? Don't be deceived. Neither the sexually immoral, nor idolaters, nor adulterers, nor male prostitutes, nor homosexuals,
Young's Literal Translation (YLT) have ye not known that the unrighteous the reign of God shall not inherit? be not led astray; neither whoremongers, nor idolaters, nor adulterers, nor effeminate, nor sodomites,
Cross Reference Genesis 19:5 in Panjabi 5 ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਭੋਗ ਵਿਲਾਸ ਕਰੀਏ ।
Exodus 23:1 in Panjabi 1 ਤੂੰ ਕੂੜ ਦੀ ਗੱਪ ਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ ।
Leviticus 18:22 in Panjabi 22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ ।
Leviticus 19:15 in Panjabi 15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ ।
Leviticus 19:35 in Panjabi 35 ਤੁਸੀਂ ਨਿਆਂ ਕਰਨ ਵਿੱਚ, ਨਾਪਣ ਵਿੱਚ, ਤੋਲਣ ਵਿੱਚ ਜਾਂ ਮਿਣਨ ਵਿੱਚ ਧੋਖਾ ਨਾ ਕਰਨਾ ।
Leviticus 20:13 in Panjabi 13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
Deuteronomy 22:5 in Panjabi 5 ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ ।
Deuteronomy 23:17 in Panjabi 17 ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ ।
Deuteronomy 25:13 in Panjabi 13 ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ ।
Judges 19:22 in Panjabi 22 ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸਵਾਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ ।”
Proverbs 11:1 in Panjabi 1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ ।
Proverbs 22:8 in Panjabi 8 ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ ।
Isaiah 10:1 in Panjabi 1 ਹਾਇ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ !
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Zechariah 5:3 in Panjabi 3 ਫੇਰ ਉਸ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ ।
Matthew 19:29 in Panjabi 29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Acts 24:25 in Panjabi 25 ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ ।
Romans 1:18 in Panjabi 18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ ।
Romans 1:26 in Panjabi 26 ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
1 Corinthians 5:10 in Panjabi 10 ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ ।
1 Corinthians 6:2 in Panjabi 2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ ?
1 Corinthians 6:10 in Panjabi 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ ।
1 Corinthians 6:15 in Panjabi 15 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ ? ਕਦੇ ਨਹੀਂ !
1 Corinthians 6:19 in Panjabi 19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
1 Corinthians 15:33 in Panjabi 33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ ।
1 Corinthians 15:50 in Panjabi 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:4 in Panjabi 4 ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ ।
1 Timothy 1:9 in Panjabi 9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ ।
Hebrews 12:14 in Panjabi 14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ ।
Hebrews 12:16 in Panjabi 16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
James 1:16 in Panjabi 16 ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।