1 Corinthians 8:4 in Panjabi 4 ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ ।
Other Translations King James Version (KJV) As concerning therefore the eating of those things that are offered in sacrifice unto idols, we know that an idol is nothing in the world, and that there is none other God but one.
American Standard Version (ASV) Concerning therefore the eating of things sacrificed to idols, we know that no idol is `anything' in the world, and that there is no God but one.
Bible in Basic English (BBE) So, then, as to the question of taking food offered to images, we are certain that an image is nothing in the world, and that there is no God but one.
Darby English Bible (DBY) -- concerning then the eating of things sacrificed to idols, we know that an idol [is] nothing in [the] world, and that there [is] no other God save one.
World English Bible (WEB) Therefore concerning the eating of things sacrificed to idols, we know that no idol is anything in the world, and that there is no other God but one.
Young's Literal Translation (YLT) Concerning the eating then of the things sacrificed to idols, we have known that an idol `is' nothing in the world, and that there is no other God except one;
Cross Reference Deuteronomy 3:24 in Panjabi 24 “ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ ?
Deuteronomy 4:35 in Panjabi 35 ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ ।
Deuteronomy 4:39 in Panjabi 39 ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ ।
Deuteronomy 6:4 in Panjabi 4 ਹੇ ਇਸਰਾਏਲ, ਸੁਣੋ ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 37:16 in Panjabi 16 ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਵਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ । ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ।
Isaiah 37:20 in Panjabi 20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ !
Isaiah 41:24 in Panjabi 24 ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੋਕਟ ਜਿਹੇ ਹਨ ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ ।
Isaiah 44:6 in Panjabi 6 ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 44:8 in Panjabi 8 ਭੈ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ ? ਤੁਸੀਂ ਮੇਰੇ ਗਵਾਹ ਹੋ । ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ ।
Isaiah 44:24 in Panjabi 24 ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ ।
Isaiah 45:5 in Panjabi 5 ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 51:17 in Panjabi 17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਹਨਾਂ ਵਿੱਚ ਸਾਹ ਨਹੀਂ ।
Habakkuk 2:19 in Panjabi 19 ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ ! ਗੁੰਗੇ ਪੱਥਰ ਨੂੰ, ਉੱਠ ! ਭਲਾ, ਇਹ ਸਲਾਹ ਦੇ ਸਕਦਾ ਹੈ ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ ।
Mark 12:29 in Panjabi 29 ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ,ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Acts 19:26 in Panjabi 26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
1 Corinthians 8:1 in Panjabi 1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ । ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ ।
1 Corinthians 8:6 in Panjabi 6 ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁੱਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁੱਝ ਰਚਿਆ ਅਤੇ ਅਸੀਂ ਵੀ ।
1 Corinthians 8:10 in Panjabi 10 ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ ?
1 Corinthians 10:19 in Panjabi 19 ਸੋ ਮੈਂ ਕੀ ਆਖਦਾ ਹਾਂ ? ਕੀ ਮੂਰਤੀ ਦਾ ਚੜ੍ਹਾਵਾ ਕੁੱਝ ਹੈ ? ਅਥਵਾ ਮੂਰਤੀ ਕੁੱਝ ਹੈ ?
Ephesians 4:6 in Panjabi 6 ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ !
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 2:5 in Panjabi 5 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ ।
Jude 1:25 in Panjabi 25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ । ਆਮੀਨ ।