1 John 1:3 in Panjabi 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।
Other Translations King James Version (KJV) That which we have seen and heard declare we unto you, that ye also may have fellowship with us: and truly our fellowship is with the Father, and with his Son Jesus Christ.
American Standard Version (ASV) that which we have seen and heard declare we unto you also, that ye also may have fellowship with us: yea, and our fellowship is with the Father, and with his Son Jesus Christ:
Bible in Basic English (BBE) We give you word of all we have seen and everything which has come to our ears, so that you may be united with us; and we are united with the Father and with his Son Jesus Christ:
Darby English Bible (DBY) that which we have seen and heard we report to you, that *ye* also may have fellowship with us; and our fellowship [is] indeed with the Father, and with his Son Jesus Christ.
World English Bible (WEB) that which we have seen and heard we declare to you, that you also may have fellowship with us. Yes, and our fellowship is with the Father, and with his Son, Jesus Christ.
Young's Literal Translation (YLT) that which we have seen and heard declare we to you, that ye also may have fellowship with us, and our fellowship `is' with the Father, and with His Son Jesus Christ;
Cross Reference Psalm 2:7 in Panjabi 7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਂਨੂੰ ਜਨਮ ਦਿੱਤਾ ਹੈ ।
Psalm 22:22 in Panjabi 22 ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
John 14:20 in Panjabi 20 ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
John 17:11 in Panjabi 11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ । ਪਵਿੱਤਰ ਪਿਤਾ ! ਇਨ੍ਹਾਂ ਦੀ ਰੱਖਿਆ ਕਰੀਂ । ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ । ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 17:25 in Panjabi 25 ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ । ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ ।
Acts 2:42 in Panjabi 42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ ।
Acts 4:20 in Panjabi 20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ ।
Acts 13:32 in Panjabi 32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ ।
Acts 13:41 in Panjabi 41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ ਮੰਨੋ ਅਤੇ ਨਸ਼ਟ ਹੋ ਜਾਓ ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ ।
Acts 20:27 in Panjabi 27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।
Romans 15:27 in Panjabi 27 ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ ।
1 Corinthians 1:9 in Panjabi 9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ ।
1 Corinthians 1:30 in Panjabi 30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।
1 Corinthians 15:1 in Panjabi 1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ ।
2 Corinthians 13:14 in Panjabi 14 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ ।
Ephesians 3:6 in Panjabi 6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ !
Philippians 1:7 in Panjabi 7 ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Philippians 3:10 in Panjabi 10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ ।
Colossians 1:13 in Panjabi 13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
1 Timothy 6:2 in Panjabi 2 ਅਤੇ ਜਿੰਨ੍ਹਾ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ । ਉਹ ਨਿਹਚਾਵਾਨ ਅਤੇ ਪਿਆਰੇ ਹਨ । ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ ।
Hebrews 2:12 in Panjabi 12 ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 3:14 in Panjabi 14 ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
1 John 1:7 in Panjabi 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ।
1 John 2:23 in Panjabi 23 ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ । ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।