1 John 1:7 in Panjabi 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ।
Other Translations King James Version (KJV) But if we walk in the light, as he is in the light, we have fellowship one with another, and the blood of Jesus Christ his Son cleanseth us from all sin.
American Standard Version (ASV) but if we walk in the light, as he is in the light, we have fellowship one with another, and the blood of Jesus his Son cleanseth us from all sin.
Bible in Basic English (BBE) But if we are walking in the light, as he is in the light, we are all united with one another, and the blood of Jesus his Son makes us clean from all sin.
Darby English Bible (DBY) But if we walk in the light as *he* is in the light, we have fellowship with one another, and the blood of Jesus Christ his Son cleanses us from all sin.
World English Bible (WEB) But if we walk in the light, as he is in the light, we have fellowship with one another, and the blood of Jesus Christ, his Son, cleanses us from all sin.
Young's Literal Translation (YLT) and if in the light we may walk, as He is in the light -- we have fellowship one with another, and the blood of Jesus Christ His Son doth cleanse us from every sin;
Cross Reference Psalm 56:13 in Panjabi 13 ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁੱਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ ?
Psalm 89:15 in Panjabi 15 ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ !
Psalm 97:11 in Panjabi 11 ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ ।
Psalm 104:2 in Panjabi 2 ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, —
Isaiah 2:5 in Panjabi 5 ਹੇ ਯਾਕੂਬ ਦੇ ਘਰਾਣੇ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ ।
Amos 3:3 in Panjabi 3 “ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ ?
Zechariah 13:1 in Panjabi 1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
Romans 13:12 in Panjabi 12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
1 Peter 1:19 in Panjabi 19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।
1 John 1:3 in Panjabi 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 2:9 in Panjabi 9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ ।
1 John 5:6 in Panjabi 6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ ।
1 John 5:8 in Panjabi 8 ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ ।
2 John 1:4 in Panjabi 4 ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ ।
3 John 1:4 in Panjabi 4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।
Revelation 12:11 in Panjabi 11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ ।