1 John 2:13 in Panjabi 13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ । ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ ।
Other Translations King James Version (KJV) I write unto you, fathers, because ye have known him that is from the beginning. I write unto you, young men, because ye have overcome the wicked one. I write unto you, little children, because ye have known the Father.
American Standard Version (ASV) I write unto you, fathers, because ye know him who is from the beginning. I write unto you, young men, because ye have overcome the evil one. I have written unto you, little children, because ye know the Father.
Bible in Basic English (BBE) I am writing to you, fathers, because you have knowledge of him who was from the first. I am writing to you, young men, because you have overcome the Evil One. I have sent a letter to you, children, because you have knowledge of the Father.
Darby English Bible (DBY) I write to you, fathers, because ye have known him [that is] from the beginning. I write to you, young men, because ye have overcome the wicked [one]. I write to you, little children, because ye have known the Father.
World English Bible (WEB) I write to you, fathers, because you know him who is from the beginning. I write to you, young men, because you have overcome the evil one. I write to you, little children, because you know the Father.
Young's Literal Translation (YLT) I write to you, fathers, because ye have known him who `is' from the beginning; I write to you, young men, because ye have overcome the evil. I write to you, little youths, because ye have known the Father:
Cross Reference Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 91:14 in Panjabi 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।
Psalm 148:12 in Panjabi 12 ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
Proverbs 20:29 in Panjabi 29 ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ ਹਨ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Zechariah 9:17 in Panjabi 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।
Matthew 11:27 in Panjabi 27 ਸਭ ਕੁੱਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ ।
Matthew 13:19 in Panjabi 19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ । ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Luke 10:22 in Panjabi 22 ਮੇਰੇ ਪਿਤਾ ਨੇ ਸਭ ਕੁੱਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ ।
John 8:19 in Panjabi 19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ । ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ ।”
John 8:54 in Panjabi 54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ । ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ ।
John 14:7 in Panjabi 7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ । ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ ।”
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
John 16:3 in Panjabi 3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ ।
John 17:3 in Panjabi 3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Ephesians 6:10 in Panjabi 10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ !
1 Timothy 5:1 in Panjabi 1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ ।
Titus 2:6 in Panjabi 6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ ।
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 2:3 in Panjabi 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ ।
1 John 2:12 in Panjabi 12 ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ ।
1 John 2:14 in Panjabi 14 ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
1 John 5:18 in Panjabi 18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।