1 John 2:16 in Panjabi 16 ਕਿਉਂਕਿ ਸੱਭੋ ਕੁੱਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ ।
Other Translations King James Version (KJV) For all that is in the world, the lust of the flesh, and the lust of the eyes, and the pride of life, is not of the Father, but is of the world.
American Standard Version (ASV) For all that is in the world, the lust of the flesh and the lust of the eyes and the vain glory of life, is not of the Father, but is of the world.
Bible in Basic English (BBE) Because everything in the world, the desire of the flesh, the desire of the eyes, and the pride of life, is not of the Father but of the world.
Darby English Bible (DBY) because all that [is] in the world, the lust of the flesh, and the lust of the eyes, and the pride of life, is not of the Father, but is of the world.
World English Bible (WEB) For all that is in the world, the lust of the flesh, the lust of the eyes, and the pride of life, isn't the Father's, but is the world's.
Young's Literal Translation (YLT) because all that `is' in the world -- the desire of the flesh, and the desire of the eyes, and the ostentation of the life -- is not of the Father, but of the world,
Cross Reference Genesis 3:6 in Panjabi 6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ ।
Genesis 6:2 in Panjabi 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
Numbers 11:4 in Panjabi 4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ ?
Numbers 11:34 in Panjabi 34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ ।
Joshua 7:21 in Panjabi 21 ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ ।
Esther 1:3 in Panjabi 3 ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ । ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ ।
Job 31:1 in Panjabi 1 ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ ?
Psalm 73:6 in Panjabi 6 ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ ।
Psalm 78:18 in Panjabi 18 ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ ।
Psalm 78:30 in Panjabi 30 ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
Psalm 119:36 in Panjabi 36 ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
Proverbs 6:25 in Panjabi 25 ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
Proverbs 27:20 in Panjabi 20 ਜਿਵੇਂ ਪਤਾਲ ਅਤੇ ਦੋਜਖ਼ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ ।
Ecclesiastes 5:10 in Panjabi 10 ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Matthew 4:8 in Panjabi 8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Luke 4:5 in Panjabi 5 ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,
Romans 13:14 in Panjabi 14 ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ ।
1 Corinthians 10:6 in Panjabi 6 ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ ।
Galatians 5:17 in Panjabi 17 ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !
Titus 2:12 in Panjabi 12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜਿੰਦਗੀ ਨੂੰ ਬਤੀਤ ਕਰੀਏ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
James 3:15 in Panjabi 15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Revelation 18:11 in Panjabi 11 ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ ।