1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।
Other Translations King James Version (KJV) They went out from us, but they were not of us; for if they had been of us, they would no doubt have continued with us: but they went out, that they might be made manifest that they were not all of us.
American Standard Version (ASV) They went out from us, but they were not of us; for if they had been of us, they would have continued with us: but `they went out', that they might be made manifest that they all are not of us.
Bible in Basic English (BBE) They went out from us but they were not of us; if they had been of us they would still be with us: but they went out from us so that it might be made clear that they were not of us.
Darby English Bible (DBY) They went out from among us, but they were not of us; for if they had been of us, they would have surely remained with us, but that they might be made manifest that none are of us.
World English Bible (WEB) They went out from us, but they didn't belong to us; for if they had belonged to us, they would have continued with us. But they left, that they might be revealed that none of them belong to us.
Young's Literal Translation (YLT) out of us they went forth, but they were not of us, for if they had been of us, they would have remained with us; but -- that they might be manifested that they are not all of us.
Cross Reference Deuteronomy 13:13 in Panjabi 13 ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
Job 17:9 in Panjabi 9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ ।
Psalm 37:28 in Panjabi 28 ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ ।
Psalm 41:9 in Panjabi 9 ਸਗੋਂ ਮੇਰਾ ਸਾਥੀ ਜਿਸ ਦੇ ਉੱਤੋ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੀ ਰੋਟੀ ਖਾਧੀ,ਉਸ ਨੇ ਵੀ ਮੇਰੇ ਉੱਤੇ ਲੱਤ ਚੁੱਕੀ ਹੈ ।
Psalm 125:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ !
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Matthew 13:20 in Panjabi 20 ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ ।
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
Mark 4:5 in Panjabi 5 ਅਤੇ ਕੁੱਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ ।
Mark 4:16 in Panjabi 16 ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ ।
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
Luke 8:13 in Panjabi 13 ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ ।
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
Acts 15:24 in Panjabi 24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।
Acts 20:30 in Panjabi 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।
Romans 9:6 in Panjabi 6 ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ।
Romans 11:5 in Panjabi 5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ ।
1 Corinthians 11:19 in Panjabi 19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
2 Timothy 3:9 in Panjabi 9 ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ ।
Hebrews 10:39 in Panjabi 39 ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
2 Peter 2:20 in Panjabi 20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Jude 1:19 in Panjabi 19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ ।