1 John 2:8 in Panjabi 8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ ।
Other Translations King James Version (KJV) Again, a new commandment I write unto you, which thing is true in him and in you: because the darkness is past, and the true light now shineth.
American Standard Version (ASV) Again, a new commandment write I unto you, which thing is true in him and in you; because the darkness is passing away, and the true light already shineth.
Bible in Basic English (BBE) Again, I give you a new law, which is true in him and in you; for the night is near its end and the true light is even now shining out.
Darby English Bible (DBY) Again, I write a new commandment to you, which thing is true in him and in you, because the darkness is passing and the true light already shines.
World English Bible (WEB) Again, I write a new commandment to you, which is true in him and in you; because the darkness is passing away, and the true light already shines.
Young's Literal Translation (YLT) again, a new command I write to you, which thing is true in him and in you, because the darkness doth pass away, and the true light doth now shine;
Cross Reference Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 36:9 in Panjabi 9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Song of Solomon 2:11 in Panjabi 11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
Isaiah 9:2 in Panjabi 2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 4:16 in Panjabi 16 ਜਿਹੜੇ ਲੋਕ ਅੰਧਕਾਰ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ ।
Luke 1:79 in Panjabi 79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖਸ਼ੇ ।
John 1:4 in Panjabi 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ ।
John 1:9 in Panjabi 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ । ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ ।
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
John 12:46 in Panjabi 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ ।
John 13:34 in Panjabi 34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ । ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ । ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ ।
John 15:12 in Panjabi 12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Romans 13:12 in Panjabi 12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
2 Corinthians 8:9 in Panjabi 9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ ।
Ephesians 5:1 in Panjabi 1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ ।
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
1 Thessalonians 5:4 in Panjabi 4 ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ ।
2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
1 John 4:11 in Panjabi 11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ ।
1 John 4:21 in Panjabi 21 ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l