1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।
Other Translations King James Version (KJV) Not as Cain, who was of that wicked one, and slew his brother. And wherefore slew he him? Because his own works were evil, and his brother's righteous.
American Standard Version (ASV) not as Cain was of the evil one, and slew his brother. And wherefore slew he him? Because his works were evil, and his brother's righteous.
Bible in Basic English (BBE) Not being of the Evil One like Cain, who put his brother to death. And why did he put him to death? Because his works were evil and his brother's works were good.
Darby English Bible (DBY) not as Cain was of the wicked one, and slew his brother; and on account of what slew he him? because his works were wicked, and those of his brother righteous.
World English Bible (WEB) unlike Cain, who was of the evil one, and killed his brother. Why did he kill him? Because his works were evil, and his brother's righteous.
Young's Literal Translation (YLT) not as Cain -- of the evil one he was, and he did slay his brother, and wherefore did he slay him? because his works were evil, and those of his brother righteous.
Cross Reference Genesis 4:4 in Panjabi 4 ਹਾਬਲ ਵੀ ਇੱਜੜ ਦੇ ਪਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁੱਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ ।
Genesis 4:25 in Panjabi 25 ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ ।
1 Samuel 18:14 in Panjabi 14 ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ ।
1 Samuel 19:4 in Panjabi 4 ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ,ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ । ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ ।
1 Samuel 22:14 in Panjabi 14 ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇਜ਼ਤ ਵਾਲਾ ਹੈ ?
Psalm 37:12 in Panjabi 12 ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ ।
Psalm 38:20 in Panjabi 20 ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ ।
Proverbs 29:10 in Panjabi 10 ਖੂਨੀ ਮਨੁੱਖ ਖਰਿਆਂ ਨਾਲ ਵੈਰ ਰੱਖਦੇ ਹਨ, ਅਤੇ ਸਚਿਆਰਾਂ ਦੀ ਜਾਨ ਦੇ ਪਿੱਛੇ ਪਏ ਰਹਿੰਦੇ ਹਨ ।
Proverbs 29:27 in Panjabi 27 ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ ।
Matthew 13:19 in Panjabi 19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ । ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Matthew 27:23 in Panjabi 23 ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ !
Luke 11:51 in Panjabi 51 ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ । ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ । ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ ।
John 10:32 in Panjabi 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ ? ”
John 15:19 in Panjabi 19 ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ । ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ ।
John 18:38 in Panjabi 38 ਪਿਲਾਤੁਸ ਨੇ ਕਿਹਾ, “ਸੱਚ ਕੀ ਹੈ ? ” ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
1 Thessalonians 2:14 in Panjabi 14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ ।
Hebrews 11:4 in Panjabi 4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
1 Peter 4:4 in Panjabi 4 ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l
1 John 2:13 in Panjabi 13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ । ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 17:6 in Panjabi 6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ ।