1 John 3:14 in Panjabi 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ । ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ ।
Other Translations King James Version (KJV) We know that we have passed from death unto life, because we love the brethren. He that loveth not his brother abideth in death.
American Standard Version (ASV) We know that we have passed out of death into life, because we love the brethren. He that loveth not abideth in death.
Bible in Basic English (BBE) We are conscious that we have come out of death into life because of our love for the brothers. He who has no love is still in death.
Darby English Bible (DBY) *We* know that we have passed from death to life, because we love the brethren. He who does not love [his] brother abides in death.
World English Bible (WEB) We know that we have passed out of death into life, because we love the brothers. He who doesn't love his brother remains in death.
Young's Literal Translation (YLT) we -- we have known that we have passed out of the death to the life, because we love the brethren; he who is not loving the brother doth remain in the death.
Cross Reference Psalm 16:3 in Panjabi 3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ ।
Proverbs 21:16 in Panjabi 16 ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Luke 15:24 in Panjabi 24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ । ਸੋ ਉਹ ਖੁਸ਼ੀ ਕਰਨ ਲੱਗੇ ।
Luke 15:32 in Panjabi 32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ ।
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 13:35 in Panjabi 35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ ।”
John 15:12 in Panjabi 12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ ।
John 15:17 in Panjabi 17 ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ ।
2 Corinthians 5:1 in Panjabi 1 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 1:15 in Panjabi 15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ !
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Colossians 1:4 in Panjabi 4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ ।
1 Thessalonians 4:9 in Panjabi 9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁੱਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Hebrews 13:1 in Panjabi 1 ਭਾਈਚਾਰੇ ਦਾ ਪਿਆਰ ਬਣਿਆ ਰਹੇ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
1 Peter 3:8 in Panjabi 8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
2 Peter 1:7 in Panjabi 7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
1 John 2:3 in Panjabi 3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ ।
1 John 2:9 in Panjabi 9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ ।
1 John 3:23 in Panjabi 23 ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ ।
1 John 4:7 in Panjabi 7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ ।
1 John 4:12 in Panjabi 12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ । ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ ।
1 John 4:20 in Panjabi 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ ।
1 John 5:2 in Panjabi 2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ ।
1 John 5:13 in Panjabi 13 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ ।
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।