1 John 5:16 in Panjabi 16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ ।
Other Translations King James Version (KJV) If any man see his brother sin a sin which is not unto death, he shall ask, and he shall give him life for them that sin not unto death. There is a sin unto death: I do not say that he shall pray for it.
American Standard Version (ASV) If any man see his brother sinning a sin not unto death, he shall ask, and `God' will give him life for them that sin not unto death. There is a sin unto death: not concerning this do I say that he should make request.
Bible in Basic English (BBE) If a man sees his brother doing a sin which is not bad enough for death, let him make a prayer to God, and God will give life to him whose sin was not bad enough for death. There is a sin whose punishment is death: I do not say that he may make such a request then.
Darby English Bible (DBY) If any one see his brother sinning a sin not unto death, he shall ask, and he shall give him life, for those that do not sin unto death. There is a sin to death: I do not say of that that he should make a request.
World English Bible (WEB) If anyone sees his brother sinning a sin not leading to death, he shall ask, and God will give him life for those who sin not leading to death. There is a sin leading to death. I don't say that he should make a request concerning this.
Young's Literal Translation (YLT) If any one may see his brother sinning a sin not unto death, he shall ask, and He shall give to him life to those sinning not unto death; there is sin to death, not concerning it do I speak that he may beseech;
Cross Reference Genesis 20:7 in Panjabi 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
Genesis 20:17 in Panjabi 17 ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ ।
Exodus 32:10 in Panjabi 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ ।
Exodus 32:31 in Panjabi 31 ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
Exodus 34:9 in Panjabi 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ ।
Numbers 12:13 in Panjabi 13 ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ ।
Numbers 14:11 in Panjabi 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ?
Numbers 15:30 in Panjabi 30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ । ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 16:26 in Panjabi 26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ !
Deuteronomy 9:18 in Panjabi 18 ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ । ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ ।
1 Samuel 2:25 in Panjabi 25 ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫਾਰਸ਼ ਕੌਣ ਕਰੇਗਾ ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ ।
2 Chronicles 30:18 in Panjabi 18 ਕਿਉਂ ਜੋ ਅਫ਼ਰਾਈਮ ਅਤੇ ਮਨੱਸ਼ਹ ਅਤੇ ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
Job 42:7 in Panjabi 7 ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅਯੂੱਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।
Psalm 106:23 in Panjabi 23 ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ ।
Jeremiah 7:16 in Panjabi 16 ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ
Jeremiah 11:14 in Panjabi 14 ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
Jeremiah 14:11 in Panjabi 11 ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Ezekiel 22:30 in Panjabi 30 ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ ।
Amos 7:1 in Panjabi 1 ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ ।
Matthew 12:31 in Panjabi 31 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ ।
Mark 3:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ ।
Luke 12:10 in Panjabi 10 ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ ।
John 17:9 in Panjabi 9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ ।
2 Timothy 4:14 in Panjabi 14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ ।
Hebrews 6:4 in Panjabi 4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
Hebrews 10:26 in Panjabi 26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
James 5:14 in Panjabi 14 ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
2 Peter 2:20 in Panjabi 20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।