1 John 5:18 in Panjabi 18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ ।
Other Translations King James Version (KJV) We know that whosoever is born of God sinneth not; but he that is begotten of God keepeth himself, and that wicked one toucheth him not.
American Standard Version (ASV) We know that whosoever is begotten of God sinneth not; but he that was begotten of God keepeth himself, and the evil one toucheth him not.
Bible in Basic English (BBE) We are certain that one who is a child of God will do no sin, but the Son of God keeps him so that he is not touched by the Evil One.
Darby English Bible (DBY) We know that every one begotten of God does not sin, but he that has been begotten of God keeps himself, and the wicked [one] does not touch him.
World English Bible (WEB) We know that whoever is born of God doesn't sin, but he who was born of God keeps himself, and the evil one doesn't touch him.
Young's Literal Translation (YLT) We have known that every one who hath been begotten of God doth not sin, but he who was begotten of God doth keep himself, and the evil one doth not touch him;
Cross Reference Psalm 17:4 in Panjabi 4 ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ ।
Psalm 18:23 in Panjabi 23 ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ ।
Psalm 39:1 in Panjabi 1 ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ । ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ ।
Psalm 119:101 in Panjabi 101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ,ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ ।
Proverbs 4:23 in Panjabi 23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ !
John 1:13 in Panjabi 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ ।
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 14:30 in Panjabi 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
John 15:4 in Panjabi 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
John 15:7 in Panjabi 7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ ।”
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।
1 Peter 1:23 in Panjabi 23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ ।
1 John 2:13 in Panjabi 13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ । ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ ।
1 John 2:29 in Panjabi 29 ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l
1 John 3:3 in Panjabi 3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ ।
1 John 3:9 in Panjabi 9 ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।
1 John 4:6 in Panjabi 6 ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।
1 John 5:1 in Panjabi 1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
1 John 5:21 in Panjabi 21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ ।
Jude 1:21 in Panjabi 21 ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ ।
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।
Revelation 3:8 in Panjabi 8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ । ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ ।