1 Kings 11:13 in Panjabi 13 ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ । ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ ।
Other Translations King James Version (KJV) Howbeit I will not rend away all the kingdom; but will give one tribe to thy son for David my servant's sake, and for Jerusalem's sake which I have chosen.
American Standard Version (ASV) Howbeit I will not rend away all the kingdom; but I will give one tribe to thy son, for David my servant's sake, and for Jerusalem's sake which I have chosen.
Bible in Basic English (BBE) Still I will not take all the kingdom from him; but I will give one tribe to your son, because of my servant David, and because of Jerusalem, the town of my selection.
Darby English Bible (DBY) only, I will not rend away all the kingdom: I will give one tribe to thy son, for David my servant's sake, and for Jerusalem's sake which I have chosen.
Webster's Bible (WBT) Yet, I will not rend away all the kingdom; but will give one tribe to thy son for David my servant's sake, and for Jerusalem's sake which I have chosen.
World English Bible (WEB) However I will not tear away all the kingdom; but I will give one tribe to your son, for David my servant's sake, and for Jerusalem's sake which I have chosen.
Young's Literal Translation (YLT) only all the kingdom I do not rend away; one tribe I give to thy son, for the sake of David My servant, and for the sake of Jerusalem, that I have chosen.'
Cross Reference Deuteronomy 9:5 in Panjabi 5 ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ ।
Deuteronomy 12:5 in Panjabi 5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ ।
Deuteronomy 12:11 in Panjabi 11 ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ ।
2 Samuel 7:15 in Panjabi 15 ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ਼ ਕੀਤਾ ।
1 Kings 11:11 in Panjabi 11 ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ ।
1 Kings 11:32 in Panjabi 32 ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿਚੋਂ ਚੁਣਿਆ ਹੈ ।
1 Kings 11:35 in Panjabi 35 ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ ।
1 Kings 11:39 in Panjabi 39 ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ ।
1 Kings 12:20 in Panjabi 20 ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ । ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ ।
2 Kings 13:23 in Panjabi 23 ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ ।
2 Kings 19:34 in Panjabi 34 ਇਸ ਤਰਾਂ ਮੈਂ ਆਪਣੇ ਨਮਿੱਤ ਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਇਹ ਨੂੰ ਸਾਂਭ ਰੱਖਾਂਗਾ ।
2 Kings 21:4 in Panjabi 4 ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ ।
2 Kings 23:27 in Panjabi 27 ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ ।
1 Chronicles 17:13 in Panjabi 13 ਮੈਂ ਉਸ ਦਾ ਪਿਤਾ ਬਣਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,
Psalm 89:33 in Panjabi 33 ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫਦਾਰੀ ਛੱਡ ਕੇ ਝੂਠਾ ਹੋਵਾਂਗਾ ।
Psalm 89:49 in Panjabi 49 ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ ?
Psalm 132:1 in Panjabi 1 ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁੱਖ ,
Psalm 132:13 in Panjabi 13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ ।
Psalm 132:17 in Panjabi 17 ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 14:32 in Panjabi 32 ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ ।
Isaiah 62:1 in Panjabi 1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ ।
Isaiah 62:7 in Panjabi 7 ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ !
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Luke 1:32 in Panjabi 32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ ।