1 Kings 14:9 in Panjabi 9 ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ ।
Other Translations King James Version (KJV) But hast done evil above all that were before thee: for thou hast gone and made thee other gods, and molten images, to provoke me to anger, and hast cast me behind thy back:
American Standard Version (ASV) but hast done evil above all that were before thee, and hast gone and made thee other gods, and molten images, to provoke me to anger, and hast cast me behind thy back:
Bible in Basic English (BBE) But you have done evil more than any before you, and have made for yourself other gods, and images of metal, moving me to wrath, and turning your back on me.
Darby English Bible (DBY) but thou hast done evil above all that were before thee, and hast gone and made thee other gods, and molten images, to provoke me to anger, and hast cast me behind thy back:
Webster's Bible (WBT) But hast done evil above all that were before thee: for thou hast gone and made thee other gods, and molten images, to provoke me to anger, and hast cast me behind thy back:
World English Bible (WEB) but have done evil above all who were before you, and have gone and made you other gods, and molten images, to provoke me to anger, and have cast me behind your back:
Young's Literal Translation (YLT) and thou dost evil above all who have been before thee, and goest, and makest to thee other gods and molten images to provoke Me to anger, and Me thou hast cast behind thy back:
Cross Reference Exodus 34:17 in Panjabi 17 ਤੂੰ ਆਪਣੇ ਲਈ ਢਾਲ਼ੇ ਹੋਏ ਦੇਵਤੇ ਨਾ ਬਣਾਈਂ ।
Deuteronomy 9:8 in Panjabi 8 ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ਼ ਕਰਨ ਲਈ ਕ੍ਰੋਧਵਾਨ ਹੋਇਆ ।
Deuteronomy 9:24 in Panjabi 24 ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ ।
Deuteronomy 32:16 in Panjabi 16 ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Judges 5:8 in Panjabi 8 ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ । ਭਲਾ, ਇਸਰਾਏਲ ਦੇ ਚਾਲੀ ਹਜ਼ਾਰਾਂ ਵਿੱਚ ਇੱਕ ਢਾਲ ਜਾਂ ਇੱਕ ਬਰਛੀ ਵੀ ਦਿੱਸੀ ?
1 Kings 12:28 in Panjabi 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
1 Kings 13:33 in Panjabi 33 ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ । ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ ।
1 Kings 14:16 in Panjabi 16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ ।
1 Kings 14:22 in Panjabi 22 ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ-ਦਾਦਿਆਂ ਤੋਂ ਵੱਧ ਪਾਪ ਕੀਤਾ ।
1 Kings 15:34 in Panjabi 34 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਅਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ ।
1 Kings 16:31 in Panjabi 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
2 Kings 21:3 in Panjabi 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਸਾਰੇ ਅਕਾਸ਼ ਦੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ।
2 Kings 23:26 in Panjabi 26 ਫਿਰ ਵੀ ਮਨੱਸ਼ਹ ਦੇ ਭੜਕਾਉਣ ਵਾਲਿਆਂ ਕੰਮਾਂ ਦੇ ਕਾਰਨ ਜਿਨ੍ਹਾਂ ਤੋਂ ਉਸ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਇਆ ਸੀ ਯਹੋਵਾਹ ਆਪਣੇ ਡਾਢੇ ਕ੍ਰੋਧ ਤੋਂ ਜਿਹ ਦੇ ਨਾਲ ਉਹ ਦਾ ਗੁੱਸਾ ਯਹੂਦਾਹ ਤੇ ਭੜਕਿਆ ਸੀ ਨਾ ਮੁੜਿਆ ।
2 Chronicles 11:15 in Panjabi 15 ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁੱਕਰਰ ਕੀਤੇ
2 Chronicles 33:6 in Panjabi 6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ । ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Psalm 50:17 in Panjabi 17 ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ ?
Psalm 78:40 in Panjabi 40 ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ !
Psalm 78:56 in Panjabi 56 ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ ।
Psalm 106:19 in Panjabi 19 ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
Psalm 106:29 in Panjabi 29 ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ ।
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Jeremiah 7:9 in Panjabi 9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਜ਼ਨਾਹ ਕਰੋਗੇ, ਝੂਠੀ ਸੌਂਹ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ ?
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Ezekiel 8:3 in Panjabi 3 ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ।
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 23:35 in Panjabi 35 ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ ।
1 Corinthians 10:22 in Panjabi 22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ ? ।