1 Kings 16:31 in Panjabi 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
Other Translations King James Version (KJV) And it came to pass, as if it had been a light thing for him to walk in the sins of Jeroboam the son of Nebat, that he took to wife Jezebel the daughter of Ethbaal king of the Zidonians, and went and served Baal, and worshipped him.
American Standard Version (ASV) And it came to pass, as if it had been a light thing for him to walk in the sins of Jeroboam the son of Nebat, that he took to wife Jezebel the daughter of Ethbaal king of the Sidonians, and went and served Baal, and worshipped him.
Bible in Basic English (BBE) And as if copying the evil ways of Jeroboam, the son of Nebat, was a small thing for him, he took as his wife Jezebel, daughter of Ethbaal, king of Zidon, and became a servant and worshipper of Baal.
Darby English Bible (DBY) And it came to pass, as if it was a light thing for him to walk in the sins of Jeroboam the son of Nebat, that he took as wife Jezebel the daughter of Ethbaal king of the Zidonians; and he went and served Baal and worshipped him.
Webster's Bible (WBT) And it came to pass, as if it had been a light thing for him to walk in the sins of Jeroboam the son of Nebat, that he took to wife Jezebel the daughter of Ethbaal king of the Zidonians, and went and served Baal, and worshiped him.
World English Bible (WEB) It happened, as if it had been a light thing for him to walk in the sins of Jeroboam the son of Nebat, that he took as wife Jezebel the daughter of Ethbaal king of the Sidonians, and went and served Baal, and worshiped him.
Young's Literal Translation (YLT) And it cometh to pass -- hath it been light his walking in the sins of Jeroboam son of Nebat? -- then he taketh a wife, Jezebel daughter of Ethbaal, king of the Zidonians, and goeth and serveth Baal, and boweth himself to it,
Cross Reference Genesis 6:2 in Panjabi 2 ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ ।
Genesis 30:15 in Panjabi 15 ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ ।
Numbers 16:9 in Panjabi 9 ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ ?
Deuteronomy 7:3 in Panjabi 3 ਨਾ ਉਹਨਾਂ ਨਾਲ ਵਿਆਹ ਕਰਿਓ ਅਤੇ ਨਾ ਕੋਈ ਉਹਨਾਂ ਦੇ ਪੁੱਤਰ ਨੂੰ ਆਪਣੀ ਧੀ ਦੇਵੇ, ਨਾ ਕੋਈ ਆਪਣੇ ਪੁੱਤਰ ਲਈ ਉਹਨਾਂ ਦੀ ਧੀ ਲਵੇ,
Joshua 23:12 in Panjabi 12 ਜੇ ਤੁਸੀਂ ਕਿਸੇ ਤਰਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
Judges 2:11 in Panjabi 11 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ ।
Judges 3:7 in Panjabi 7 ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ ।
Judges 10:6 in Panjabi 6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੈਦਾ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ ।
Judges 10:12 in Panjabi 12 ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ ?
Judges 18:7 in Panjabi 7 ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ । ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੈਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੈਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ ।
1 Kings 11:1 in Panjabi 1 ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ ।
1 Kings 11:4 in Panjabi 4 ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
1 Kings 18:4 in Panjabi 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
1 Kings 18:19 in Panjabi 19 ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ ।
1 Kings 19:1 in Panjabi 1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ ।
1 Kings 21:5 in Panjabi 5 ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ ?
1 Kings 21:25 in Panjabi 25 ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ ।
2 Kings 9:30 in Panjabi 30 ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ ।
2 Kings 10:18 in Panjabi 18 ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ ।
2 Kings 17:16 in Panjabi 16 ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ ।
Nehemiah 13:23 in Panjabi 23 ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ ।
Isaiah 7:13 in Panjabi 13 ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ । ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ ?
Ezekiel 8:17 in Panjabi 17 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ ।
Ezekiel 16:20 in Panjabi 20 ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ ?
Ezekiel 16:47 in Panjabi 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
Ezekiel 34:18 in Panjabi 18 ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ ?
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।