1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
Other Translations King James Version (KJV) And Elijah the Tishbite, who was of the inhabitants of Gilead, said unto Ahab, As the LORD God of Israel liveth, before whom I stand, there shall not be dew nor rain these years, but according to my word.
American Standard Version (ASV) And Elijah the Tishbite, who was of the sojourners of Gilead, said unto Ahab, As Jehovah, the God of Israel, liveth, before whom I stand, there shall not be dew nor rain these years, but according to my word.
Bible in Basic English (BBE) And Elijah the Tishbite, of Tishbe in Gilead, said to Ahab, By the living Lord, the God of Israel, whose servant I am, there will be no dew or rain in these years, but only at my word.
Darby English Bible (DBY) And Elijah the Tishbite, of the inhabitants of Gilead, said to Ahab, As Jehovah the God of Israel liveth, before whom I stand, there shall not be dew nor rain these years, except by my word.
Webster's Bible (WBT) And Elijah the Tishbite who was of the inhabitants of Gilead, said to Ahab, As the LORD God of Israel liveth, before whom I stand, there shall not be dew nor rain these years, but according to my word.
World English Bible (WEB) Elijah the Tishbite, who was of the foreigners of Gilead, said to Ahab, As Yahweh, the God of Israel, lives, before whom I stand, there shall not be dew nor rain these years, but according to my word.
Young's Literal Translation (YLT) And Elijah the Tishbite, of the inhabitants of Gilead, saith unto Ahab, `Jehovah, God of Israel, liveth, before whom I have stood, there is not these years dew and rain, except according to my word.'
Cross Reference Deuteronomy 10:8 in Panjabi 8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ ।
Judges 12:4 in Panjabi 4 ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ !”
1 Kings 18:1 in Panjabi 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
1 Kings 18:10 in Panjabi 10 ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ । ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ ।
1 Kings 18:15 in Panjabi 15 ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ ।
1 Kings 22:14 in Panjabi 14 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ ।
2 Kings 3:14 in Panjabi 14 ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ ।”
2 Kings 5:16 in Panjabi 16 ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ ।
Isaiah 49:18 in Panjabi 18 ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ ।
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Matthew 7:29 in Panjabi 29 ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ ।
Matthew 11:14 in Panjabi 14 ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ ।
Matthew 16:14 in Panjabi 14 ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ।
Matthew 27:47 in Panjabi 47 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ ।
Matthew 27:49 in Panjabi 49 ਹੋਰਨਾਂ ਆਖਿਆ, ਰਹਿਣ ਦੇ । ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ ?
Luke 1:17 in Panjabi 17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ ।
Luke 1:19 in Panjabi 19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ ।
Luke 4:25 in Panjabi 25 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ । ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ।
Luke 9:30 in Panjabi 30 ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ ।
Luke 9:33 in Panjabi 33 ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ ।
Luke 9:54 in Panjabi 54 ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ ?
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
John 1:21 in Panjabi 21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ ? ਕੀ ਤੂੰ ਏਲੀਯਾਹ ਹੈਂ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ ? ” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
John 1:25 in Panjabi 25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ । ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ ? ”
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Romans 11:2 in Panjabi 2 ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ । ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ ?
James 5:17 in Panjabi 17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।
Revelation 11:6 in Panjabi 6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ ।