1 Kings 18:36 in Panjabi 36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ ।
Other Translations King James Version (KJV) And it came to pass at the time of the offering of the evening sacrifice, that Elijah the prophet came near, and said, LORD God of Abraham, Isaac, and of Israel, let it be known this day that thou art God in Israel, and that I am thy servant, and that I have done all these things at thy word.
American Standard Version (ASV) And it came to pass at the time of the offering of the `evening' oblation, that Elijah the prophet came near, and said, O Jehovah, the God of Abraham, of Isaac, and of Israel, let it be known this day that thou art God in Israel, and that I am thy servant, and that I have done all these things at thy word.
Bible in Basic English (BBE) Then at the time of the offering, Elijah the prophet came near and said, O Lord, the God of Abraham, of Isaac, and of Israel, let it be seen this day that you are God in Israel, and that I am your servant, and that I have done all these things by your order.
Darby English Bible (DBY) And it came to pass at [the time of] the offering up of the oblation, that Elijah the prophet drew near, and said, Jehovah, God of Abraham, Isaac and Israel, let it be known this day that thou art God in Israel, and that I am thy servant, and that I have done all these things by thy word.
Webster's Bible (WBT) And it came to pass at the time of the offering of the evening sacrifice, that Elijah the prophet came near, and said, LORD God of Abraham, Isaac, and of Israel, let it be known this day that thou art God in Israel, and that I am thy servant, and that I have done all these things at thy word.
World English Bible (WEB) It happened at the time of the offering of the [evening] offering, that Elijah the prophet came near, and said, Yahweh, the God of Abraham, of Isaac, and of Israel, let it be known this day that you are God in Israel, and that I am your servant, and that I have done all these things at your word.
Young's Literal Translation (YLT) And it cometh to pass, at the going up of the `evening-'present, that Elijah the prophet cometh nigh and saith, `Jehovah, God of Abraham, Isaac, and Israel, to-day let it be known that Thou `art' God in Israel, and I Thy servant, that by Thy word I have done the whole of these things;
Cross Reference Genesis 26:24 in Panjabi 24 ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ ।
Genesis 31:53 in Panjabi 53 ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ ।
Genesis 32:9 in Panjabi 9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
Genesis 46:3 in Panjabi 3 ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ ।
Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
Exodus 29:39 in Panjabi 39 ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਨੂੰ ਸ਼ਾਮ ਨੂੰ ਚੜ੍ਹਾਵੀਂ ।
Numbers 16:28 in Panjabi 28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ ।
1 Samuel 17:46 in Panjabi 46 ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ ।
1 Kings 8:43 in Panjabi 43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ ।
1 Kings 18:21 in Panjabi 21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ ।
1 Kings 18:29 in Panjabi 29 ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ ।
1 Kings 22:28 in Panjabi 28 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ ।
2 Kings 1:3 in Panjabi 3 ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜਬੂਬ ਤੋਂ ਪੁੱਛਣ ਚੱਲੇ ਹੋ ?
2 Kings 1:6 in Panjabi 6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ‘ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜਬੂਬ ਕੋਲ ਪੁੱਛਣ ਲਈ ਭੇਜਦਾ ਹੈਂ ?’ ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ ।
2 Kings 5:15 in Panjabi 15 ਤਾਂ ਉਹ ਤੇ ਉਹ ਦੀ ਸਾਰੀ ਟੋਲੀ ਪਰਮੇਸ਼ੁਰ ਦੇ ਜਨ ਕੋਲ ਮੁੜ ਕੇ ਆਏ ਅਤੇ ਉਹ ਉਸ ਦੇ ਅੱਗੇ ਖੜ੍ਹੇ ਹੋ ਕੇ ਬੋਲਿਆ, “ਵੇਖ, ਮੈਂ ਜਾਣਦਾ ਹਾਂ ਕਿ ਇਸਰਾਏਲ ਤੋਂ ਬਿਨ੍ਹਾਂ ਸਾਰੀ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਹੈ । ਇਸ ਲਈ ਹੁਣ ਆਪਣੇ ਸੇਵਕ ਦੀ ਇੱਕ ਭੇਂਟ ਕਬੂਲ ਕਰ ।”
2 Kings 19:19 in Panjabi 19 ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ ।
1 Chronicles 29:18 in Panjabi 18 ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ !
2 Chronicles 20:6 in Panjabi 6 ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
Ezra 9:4 in Panjabi 4 ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇੱਕਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ ।
Psalm 67:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ ।
Psalm 83:18 in Panjabi 18 ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ ! ।
Psalm 141:2 in Panjabi 2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ ।
Ezekiel 36:23 in Panjabi 23 ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 39:7 in Panjabi 7 ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ । ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ ।
Daniel 8:13 in Panjabi 13 ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ ?
Daniel 9:21 in Panjabi 21 ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਈਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੋਹਿਆ । ਇਹ ਤ੍ਰਿਕਾਲਾਂ ਦੀ ਭੇਂਟ ਚੜਾਉਣ ਦੇ ਵੇਲੇ ਦੇ ਲਗਭਗ ਸੀ
Daniel 12:11 in Panjabi 11 ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ ।
Matthew 22:32 in Panjabi 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ ।
John 11:42 in Panjabi 42 ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ ।”
Acts 3:1 in Panjabi 1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।
Acts 10:30 in Panjabi 30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !