1 Kings 22:8 in Panjabi 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
Other Translations King James Version (KJV) And the king of Israel said unto Jehoshaphat, There is yet one man, Micaiah the son of Imlah, by whom we may enquire of the LORD: but I hate him; for he doth not prophesy good concerning me, but evil. And Jehoshaphat said, Let not the king say so.
American Standard Version (ASV) And the king of Israel said unto Jehoshaphat, there is yet one man by whom we may inquire of Jehovah, Micaiah the son of Imlah: but I hate him; for he doth not prophesy good concerning me, but evil. And Jehoshaphat said, Let not the king say so.
Bible in Basic English (BBE) And the king of Israel said to Jehoshaphat, There is still one man by whom we may get directions from the Lord, Micaiah, son of Imlah; but I have no love for him, for he is a prophet of evil to me and not of good. And Jehoshaphat said, Let not the king say so.
Darby English Bible (DBY) And the king of Israel said to Jehoshaphat, There is yet one man by whom we may inquire of Jehovah; but I hate him, for he prophesies no good concerning me, but evil: [it is] Micah the son of Imlah. And Jehoshaphat said, Let not the king say so.
Webster's Bible (WBT) And the king of Israel said to Jehoshaphat, There is yet one man, Micaiah the son of Imlah, by whom we may inquire of the LORD: but I hate him; for he doth not prophesy good concerning me, but evil. And Jehoshaphat said, Let not the king say so.
World English Bible (WEB) The king of Israel said to Jehoshaphat, there is yet one man by whom we may inquire of Yahweh, Micaiah the son of Imlah: but I hate him; for he does not prophesy good concerning me, but evil. Jehoshaphat said, "Don't let the king say so."
Young's Literal Translation (YLT) And the king of Israel saith unto Jehoshaphat, `Yet -- one man to seek Jehovah by him, and I have hated him, for he doth not prophesy concerning me good, but evil -- Micaiah son of Imlah;' and Jehoshaphat saith, `Let not the king say so.'
Cross Reference Genesis 37:8 in Panjabi 8 ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ ? ਤਦ ਉਹ ਉਸ ਦੇ ਨਾਲ ਉਹ ਦੇ ਸੁਫਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ ।
1 Kings 18:4 in Panjabi 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
1 Kings 19:10 in Panjabi 10 ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਹੁਣ ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ ।
1 Kings 19:14 in Panjabi 14 ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਕੱਢਣ ਨੂੰ ਲੱਭਦੇ ਫਿਰਦੇ ਹਨ ।
1 Kings 20:35 in Panjabi 35 ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਹ ਕੀਤੀ ।
1 Kings 21:20 in Panjabi 20 ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ ।
1 Kings 21:27 in Panjabi 27 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ ।
1 Kings 22:13 in Panjabi 13 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ । ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ ।
1 Kings 22:27 in Panjabi 27 ਅਤੇ ਆਖ ਕਿ ਪਾਤਸ਼ਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ ।
2 Kings 9:22 in Panjabi 22 ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ ? ” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਇੰਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ ?
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Psalm 34:21 in Panjabi 21 ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ ।
Proverbs 5:12 in Panjabi 12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ !
Proverbs 9:8 in Panjabi 8 ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ ।
Proverbs 15:12 in Panjabi 12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ ।
Isaiah 3:11 in Panjabi 11 ਹਾਇ ਦੁਸ਼ਟ ਉੱਤੇ ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
Isaiah 30:10 in Panjabi 10 ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ !
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 57:19 in Panjabi 19 ਮੈਂ ਉਨ੍ਹਾਂ ਦੇ ਬੁੱਲ੍ਹਾਂ ਤੇ ਉਸਤਤ ਦਾ ਫਲ ਉਤਪੰਨ ਕਰਦਾ ਹਾਂ । ਦੂਰ ਵਾਲੇ ਲਈ ਅਤੇ ਨਜ਼ਦੀਕ ਵਾਲੇ ਲਈ ਸ਼ਾਂਤੀ, ਸ਼ਾਂਤੀ ! ਯਹੋਵਾਹ ਆਖਦਾ ਹੈ, ਅਤੇ ਮੈਂ ਉਹ ਨੂੰ ਚੰਗਾ ਕਰਾਂਗਾ ।
Jeremiah 18:18 in Panjabi 18 ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ । ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ ।
Jeremiah 20:10 in Panjabi 10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ ! ਉਸ ਉੱਤੇ ਦੋਸ਼ ਲਾਓ ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ । ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ !
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Jeremiah 43:3 in Panjabi 3 ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ
Amos 5:10 in Panjabi 10 ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ ।
Micah 2:7 in Panjabi 7 ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ ? ਭਲਾ, ਇਹ ਉਹ ਦੇ ਕੰਮ ਹਨ ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ ?
Micah 2:11 in Panjabi 11 ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, - ''ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ'', ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ !
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Matthew 10:22 in Panjabi 22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 15:18 in Panjabi 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
John 17:14 in Panjabi 14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ । ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
Galatians 4:16 in Panjabi 16 ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ ?
Revelation 11:7 in Panjabi 7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ ।