1 Kings 9:7 in Panjabi 7 ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠੱਠਾ ਹੋਵੇਗਾ ।
Other Translations King James Version (KJV) Then will I cut off Israel out of the land which I have given them; and this house, which I have hallowed for my name, will I cast out of my sight; and Israel shall be a proverb and a byword among all people:
American Standard Version (ASV) then will I cut off Israel out of the land which I have given them; and this house, which I have hallowed for my name, will I cast out of my sight; and Israel shall be a proverb and a byword among all peoples.
Bible in Basic English (BBE) Then I will have Israel cut off from the land which I have given them; and this house, which I have made holy for myself, I will put away from before my eyes; and Israel will be a public example, and a word of shame among all peoples.
Darby English Bible (DBY) then will I cut off Israel out of the land which I have given them; and the house, which I have hallowed to my name, will I cast out of my sight; and Israel shall be a proverb and a by word among all peoples;
Webster's Bible (WBT) Then will I cut off Israel from the land which I have given them; and this house which I have hallowed for my name, will I cast out of my sight; and Israel shall be a proverb and a by-word among all people:
World English Bible (WEB) then will I cut off Israel out of the land which I have given them; and this house, which I have made holy for my name, will I cast out of my sight; and Israel shall be a proverb and a byword among all peoples.
Young's Literal Translation (YLT) then I have cut off Israel from the face of the ground that I have given to them, and the house that I have hallowed for My name I send away from My presence, and Israel hath been for a simile and for a byword among all the peoples;
Cross Reference Leviticus 18:24 in Panjabi 24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭ੍ਰਿਸ਼ਟ ਹੋ ਗਈਆਂ ਹਨ,
Deuteronomy 4:26 in Panjabi 26 ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ । ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ਼ ਹੋ ਜਾਵੇਗਾ ।
Deuteronomy 28:37 in Panjabi 37 ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖੌਲ ਦਾ ਕਾਰਨ ਬਣ ਜਾਓਗੇ ।
Deuteronomy 29:26 in Panjabi 26 ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ ।
1 Kings 9:3 in Panjabi 3 ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਬੇਨਤੀ ਤੇ ਅਰਦਾਸ ਨੂੰ ਜੋ ਤੂੰ ਮੇਰੇ ਅੱਗੇ ਕੀਤੀ ਸੁਣਿਆ । ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ ।
2 Kings 17:20 in Panjabi 20 ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ ।
2 Kings 25:9 in Panjabi 9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ ।
2 Kings 25:21 in Panjabi 21 ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ ।
2 Chronicles 7:20 in Panjabi 20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਦੇ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
2 Chronicles 36:19 in Panjabi 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
Nehemiah 4:1 in Panjabi 1 ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖੌਲ ਉਡਾਉਣ ਲੱਗਾ ।
Psalm 44:14 in Panjabi 14 ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ ।
Isaiah 65:15 in Panjabi 15 ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 24:9 in Panjabi 9 ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ,ਮੇਹਣਾ ਅਤੇ ਸਰਾਪ ਹੋਣਗੇ
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Jeremiah 52:13 in Panjabi 13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Lamentations 2:6 in Panjabi 6 ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ ।
Lamentations 2:15 in Panjabi 15 ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ ? “
Ezekiel 24:21 in Panjabi 21 ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭ੍ਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ ।
Ezekiel 33:27 in Panjabi 27 ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ ।
Joel 2:17 in Panjabi 17 ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ । ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ ?
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Matthew 24:2 in Panjabi 2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।