1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
Other Translations King James Version (KJV) Peter, an apostle of Jesus Christ, to the strangers scattered throughout Pontus, Galatia, Cappadocia, Asia, and Bithynia,
American Standard Version (ASV) Peter, an apostle of Jesus Christ, to the elect who are sojourners of the Dispersion in Pontus, Galatia, Cappadocia, Asia, and Bithynia,
Bible in Basic English (BBE) Peter, an Apostle of Jesus Christ, to the saints who are living in Pontus, Galatia, Cappadocia, Asia, and Bithynia,
Darby English Bible (DBY) Peter, apostle of Jesus Christ, to [the] sojourners of [the] dispersion of Pontus, Galatia, Cappadocia, Asia, and Bithynia,
World English Bible (WEB) Peter, an apostle of Jesus Christ, to the chosen ones who are living as strangers in the Dispersion in Pontus, Galatia, Cappadocia, Asia, and Bithynia,
Young's Literal Translation (YLT) Peter, an apostle of Jesus Christ, to the choice sojourners of the dispersion of Pontus, Galatia, Cappadocia, Asia, and Bithynia,
Cross Reference Leviticus 26:33 in Panjabi 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
Deuteronomy 4:27 in Panjabi 27 ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ ।
Deuteronomy 28:64 in Panjabi 64 ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪਿਉ-ਦਾਦਿਆਂ ਜਾਣਦੇ ਸਨ ।
Deuteronomy 32:26 in Panjabi 26 ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
Esther 3:8 in Panjabi 8 ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤੀਆਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਾਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ ।
Psalm 44:11 in Panjabi 11 ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ ।
Ezekiel 6:8 in Panjabi 8 ਪਰੰਤੂ ਮੈਂ ਤੁਹਾਡੇ ਵਿੱਚੋਂ ਕੁੱਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ ।
Matthew 4:18 in Panjabi 18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ ।
Matthew 10:2 in Panjabi 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
Matthew 24:22 in Panjabi 22 ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ ।
John 1:41 in Panjabi 41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ ।” “ਮਸੀਹ” ਮਤਲਬ “ਮਸੀਹਾ”
John 7:35 in Panjabi 35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ ?
John 11:52 in Panjabi 52 ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 2:5 in Panjabi 5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ ।
Acts 6:9 in Panjabi 9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ ।
Acts 8:4 in Panjabi 4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ ।
Acts 16:6 in Panjabi 6 ਉਹ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ ।
Acts 18:2 in Panjabi 2 ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ ।
Acts 18:23 in Panjabi 23 ਉੱਥੇ ਕੁੱਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ ।
Acts 19:10 in Panjabi 10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ ।
Acts 20:16 in Panjabi 16 ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ ।
1 Corinthians 16:19 in Panjabi 19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ । ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
Galatians 1:2 in Panjabi 2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤਿਯਾ ਦੀਆਂ ਕਲੀਸਿਯਾ ਨੂੰ
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Ephesians 2:19 in Panjabi 19 ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ !
2 Timothy 1:15 in Panjabi 15 ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
James 1:1 in Panjabi 1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ ।
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।