1 Peter 1:13 in Panjabi 13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ ।
Other Translations King James Version (KJV) Wherefore gird up the loins of your mind, be sober, and hope to the end for the grace that is to be brought unto you at the revelation of Jesus Christ;
American Standard Version (ASV) Wherefore girding up the loins of your mind, be sober and set your hope perfectly on the grace that is to be brought unto you at the revelation of Jesus Christ;
Bible in Basic English (BBE) So make your minds ready, and keep on the watch, hoping with all your power for the grace which is to come to you at the revelation of Jesus Christ;
Darby English Bible (DBY) Wherefore, having girded up the loins of your mind, [be] sober [and] hope with perfect stedfastness in the grace [which will be] brought to you at [the] revelation of Jesus Christ;
World English Bible (WEB) Therefore, prepare your minds for action,{Literally, "gird up the loins of your mind"} be sober and set your hope fully on the grace that will be brought to you at the revelation of Jesus Christ--
Young's Literal Translation (YLT) Wherefore having girded up the loins of your mind, being sober, hope perfectly upon the grace that is being brought to you in the revelation of Jesus Christ,
Cross Reference Exodus 12:11 in Panjabi 11 ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ ।
1 Kings 18:46 in Panjabi 46 ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ ।
2 Kings 4:29 in Panjabi 29 ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ । ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ । ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ ।”
Job 38:3 in Panjabi 3 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ !
Job 40:7 in Panjabi 7 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ !
Isaiah 11:5 in Panjabi 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ ।
Jeremiah 1:17 in Panjabi 17 ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਾਬਰ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ
Luke 12:35 in Panjabi 35 ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ ।
Luke 17:8 in Panjabi 8 ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁੱਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ ?
Luke 17:30 in Panjabi 30 ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
Romans 15:4 in Panjabi 4 ਕਿਉਂਕਿ ਜੋ ਕੁੱਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ ।
1 Corinthians 1:7 in Panjabi 7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ ।
1 Corinthians 13:13 in Panjabi 13 ਹੁਣ ਵਿਸ਼ਵਾਸ, ਆਸ, ਪਿਆਰ , ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ ।
Ephesians 6:14 in Panjabi 14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ ।
1 Thessalonians 5:6 in Panjabi 6 ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
2 Timothy 4:5 in Panjabi 5 ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Hebrews 3:6 in Panjabi 6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ ।
Hebrews 6:19 in Panjabi 19 ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Hebrews 10:35 in Panjabi 35 ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
1 Peter 4:7 in Panjabi 7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
1 John 3:3 in Panjabi 3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ ।