1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
Other Translations King James Version (KJV) And if ye call on the Father, who without respect of persons judgeth according to every man's work, pass the time of your sojourning here in fear:
American Standard Version (ASV) And if ye call on him as Father, who without respect of persons judgeth according to each man's work, pass the time of your sojourning in fear:
Bible in Basic English (BBE) And if you give the name of Father to him who, judging every man by his acts, has no respect for a man's position, then go in fear while you are on this earth:
Darby English Bible (DBY) And if ye invoke as Father him who, without regard of persons, judges according to the work of each, pass your time of sojourn in fear,
World English Bible (WEB) If you call on him as Father, who without respect of persons judges according to each man's work, pass the time of your living as strangers here in reverent fear:
Young's Literal Translation (YLT) and if on the Father ye do call, who without acceptance of persons is judging according to the work of each, in fear the time of your sojourn pass ye,
Cross Reference Genesis 47:9 in Panjabi 9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ । ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ ।
Deuteronomy 10:17 in Panjabi 17 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ । ਉਹ ਮਹਾਨ, ਸ਼ਕਤੀਮਾਨ ਅਤੇ ਭੈ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ ।
1 Chronicles 29:15 in Panjabi 15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉਤੇ ਸਾਡੇ ਦਿਨ ਛਾਂ ਵਾਂਗੂ ਹਨ ਅਤੇ ਕੁਝ ਠਿਕਾਣਾ ਹੈ ਨਹੀਂ ।
2 Chronicles 19:7 in Panjabi 7 ਹੁਣ ਯਹੋਵਾਹ ਦਾ ਭੈ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
Job 34:19 in Panjabi 19 ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ !
Psalm 39:12 in Panjabi 12 ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ-ਦਾਦਿਆਂ ਵਰਗਾ ਮੁਸਾਫਰ ਹਾਂ ।
Proverbs 14:16 in Panjabi 16 ਬੁੱਧਵਾਨ ਤਾਂ ਡਰ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ ।
Proverbs 28:14 in Panjabi 14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ
Jeremiah 3:19 in Panjabi 19 ਮੈਂ ਤਾਂ ਆਖਿਆ ਸੀ,- ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ ।
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Matthew 6:9 in Panjabi 9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
Matthew 7:7 in Panjabi 7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ । ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ । ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ ।
Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Romans 2:10 in Panjabi 10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ ।
Romans 11:20 in Panjabi 20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ । ਇਸ ਲਈ ਅਭਮਾਨ ਨਾ ਕਰ ਸਗੋਂ ਡਰ ।
2 Corinthians 1:2 in Panjabi 2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
2 Corinthians 5:6 in Panjabi 6 ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
2 Corinthians 7:11 in Panjabi 11 ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ ।
Galatians 2:6 in Panjabi 6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁੱਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁੱਝ ਪ੍ਰਾਪਤ ਨਹੀਂ ਹੋਇਆ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !
Ephesians 6:9 in Panjabi 9 ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੋਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ !
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
Colossians 3:25 in Panjabi 25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ