1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
Other Translations King James Version (KJV) Forasmuch as ye know that ye were not redeemed with corruptible things, as silver and gold, from your vain conversation received by tradition from your fathers;
American Standard Version (ASV) knowing that ye were redeemed, not with corruptible things, with silver or gold, from your vain manner of life handed down from your fathers;
Bible in Basic English (BBE) Being conscious that you have been made free from that foolish way of life which was your heritage from your fathers, not through a payment of things like silver or gold which come to destruction,
Darby English Bible (DBY) knowing that ye have been redeemed, not by corruptible [things, as] silver or gold, from your vain conversation handed down from [your] fathers,
World English Bible (WEB) knowing that you were redeemed, not with corruptible things, with silver or gold, from the useless way of life handed down from your fathers,
Young's Literal Translation (YLT) having known that, not with corruptible things -- silver or gold -- were ye redeemed from your foolish behaviour delivered by fathers,
Cross Reference Psalm 39:6 in Panjabi 6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲਾ ਪਾਉਂਦਾ ਹੈ ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ !
Psalm 49:7 in Panjabi 7 ਉਨ੍ਹਾਂ ਵਿਚੋਂ ਕੋਈ ਆਪਣੇ ਭਰਾ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸਕਦਾ ਹੈ,
Psalm 62:10 in Panjabi 10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ ।
Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Jeremiah 9:14 in Panjabi 14 ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪਿਉ-ਦਾਦਿਆਂ ਨੇ ਉਹਨਾਂ ਨੂੰ ਸਿਖਾਇਆ ਸੀ
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 44:17 in Panjabi 17 ਪਰ ਅਸੀਂ ਜਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ । ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਹਲਾਂਗੇ ਜਿਵੇਂ ਅਸੀਂ ਆਪ, ਸਾਡੇ ਪਿਉ-ਦਾਦਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ । ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸਾਂ ਅਤੇ ਅਸੀਂ ਚੰਗੇ ਸਾਂ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸਾਂ
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Zechariah 1:4 in Panjabi 4 ਤੁਸੀਂ ਆਪਣੇ ਪਿਉ-ਦਾਦਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ !” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ ।
Matthew 15:2 in Panjabi 2 ਤੇਰੇ ਚੇਲੇ ਪੁਰਖਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ ?
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 19:34 in Panjabi 34 ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
1 Corinthians 3:20 in Panjabi 20 ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ ।
1 Corinthians 6:20 in Panjabi 20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ ।
1 Corinthians 7:23 in Panjabi 23 ਤੁਸੀਂ ਮੁੱਲ ਨਾਲ ਲਏ ਹੋਏ ਹੋ । ਮਨੁੱਖਾਂ ਦੇ ਗੁਲਾਮ ਨਾ ਬਣੋ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ