1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
Other Translations King James Version (KJV) Whom having not seen, ye love; in whom, though now ye see him not, yet believing, ye rejoice with joy unspeakable and full of glory:
American Standard Version (ASV) whom not having seen ye love; on whom, though now ye see him not, yet believing, ye rejoice greatly with joy unspeakable and full of glory:
Bible in Basic English (BBE) To whom your love is given, though you have not seen him; and the faith which you have in him, though you do not see him now, gives you joy greater than words and full of glory:
Darby English Bible (DBY) whom, having not seen, ye love; on whom [though] not now looking, but believing, ye exult with joy unspeakable and filled with [the] glory,
World English Bible (WEB) whom not having known you love; in whom, though now you don't see him, yet believing, you rejoice greatly with joy unspeakable and full of glory--
Young's Literal Translation (YLT) whom, not having seen, ye love, in whom, now not seeing and believing, ye are glad with joy unspeakable and glorified,
Cross Reference Song of Solomon 1:7 in Panjabi 7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ ?
Song of Solomon 5:9 in Panjabi 9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ !
Song of Solomon 5:16 in Panjabi 16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ ।
Habakkuk 3:17 in Panjabi 17 ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
Matthew 10:37 in Panjabi 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
John 8:42 in Panjabi 42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ । ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ ।
John 14:15 in Panjabi 15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ।
John 14:21 in Panjabi 21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ । ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ । ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ ? ”
John 14:24 in Panjabi 24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ । ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ ।”
John 16:22 in Panjabi 22 ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ ।
John 20:29 in Panjabi 29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ ।”
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 16:34 in Panjabi 34 ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ ।
Romans 14:17 in Panjabi 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
1 Corinthians 16:22 in Panjabi 22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ ! ਹੇ ਸਾਡੇ ਪ੍ਰਭੂ, ਆ !
2 Corinthians 1:22 in Panjabi 22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ ।
2 Corinthians 4:18 in Panjabi 18 ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ ।
2 Corinthians 5:7 in Panjabi 7 ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ ।
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Corinthians 9:15 in Panjabi 15 ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ ।
2 Corinthians 12:4 in Panjabi 4 ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ ।
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 6:24 in Panjabi 24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ । ਆਮੀਨ ।
Philippians 1:25 in Panjabi 25 ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Philippians 4:4 in Panjabi 4 ਪ੍ਰਭੂ ਵਿੱਚ ਸਦਾ ਅਨੰਦ ਕਰੋ । ਫੇਰ ਕਹਿੰਦਾ ਹਾਂ, ਅਨੰਦ ਕਰੋ ।
Hebrews 11:1 in Panjabi 1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ ।
Hebrews 11:27 in Panjabi 27 ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ ।
1 Peter 1:6 in Panjabi 6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
1 Peter 5:4 in Panjabi 4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।