1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
Other Translations King James Version (KJV) Dearly beloved, I beseech you as strangers and pilgrims, abstain from fleshly lusts, which war against the soul;
American Standard Version (ASV) Beloved, I beseech you as sojourners and pilgrims, to abstain from fleshly lust, which war against the soul;
Bible in Basic English (BBE) My loved ones, I make this request with all my heart, that, as those for whom this world is a strange country, you will keep yourselves from the desires of the flesh which make war against the soul;
Darby English Bible (DBY) Beloved, I exhort [you], as strangers and sojourners, to abstain from fleshly lusts, which war against the soul;
World English Bible (WEB) Beloved, I beg you as foreigners and pilgrims, to abstain from fleshly lusts, which war against the soul;
Young's Literal Translation (YLT) Beloved, I call upon `you', as strangers and sojourners, to keep from the fleshly desires, that war against the soul,
Cross Reference Genesis 23:4 in Panjabi 4 ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ । ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ ।
Genesis 47:9 in Panjabi 9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ । ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ ।
Leviticus 25:23 in Panjabi 23 ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ ।
1 Chronicles 29:15 in Panjabi 15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉਤੇ ਸਾਡੇ ਦਿਨ ਛਾਂ ਵਾਂਗੂ ਹਨ ਅਤੇ ਕੁਝ ਠਿਕਾਣਾ ਹੈ ਨਹੀਂ ।
Psalm 39:12 in Panjabi 12 ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ-ਦਾਦਿਆਂ ਵਰਗਾ ਮੁਸਾਫਰ ਹਾਂ ।
Psalm 119:19 in Panjabi 19 ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ ।
Psalm 119:54 in Panjabi 54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ ।
Luke 21:34 in Panjabi 34 ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ !
Acts 15:20 in Panjabi 20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ ।
Acts 15:29 in Panjabi 29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।
Romans 7:23 in Panjabi 23 ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ ।
Romans 8:13 in Panjabi 13 ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
Galatians 5:16 in Panjabi 16 ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
2 Timothy 2:22 in Panjabi 22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ ।
Philemon 1:9 in Panjabi 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।