1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Other Translations King James Version (KJV) Who his own self bare our sins in his own body on the tree, that we, being dead to sins, should live unto righteousness: by whose stripes ye were healed.
American Standard Version (ASV) who his own self bare our sins in his body upon the tree, that we, having died unto sins, might live unto righteousness; by whose stripes ye were healed.
Bible in Basic English (BBE) He took our sins on himself, giving his body to be nailed on the tree, so that we, being dead to sin, might have a new life in righteousness, and by his wounds we have been made well.
Darby English Bible (DBY) who himself bore our sins in his body on the tree, in order that, being dead to sins, we may live to righteousness: by whose stripes ye have been healed.
World English Bible (WEB) who his own self bore our sins in his body on the tree, that we, having died to sins, might live to righteousness; by whose stripes you were healed.
Young's Literal Translation (YLT) who our sins himself did bear in his body, upon the tree, that to the sins having died, to the righteousness we may live; by whose stripes ye were healed,
Cross Reference Exodus 28:38 in Panjabi 38 ਇਸ ਤਰ੍ਹਾਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲ ਪਵਿੱਤਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤਰ ਪੁੰਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜ਼ੂਰੀ ਹੋਵੇ ।
Leviticus 16:22 in Panjabi 22 ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ ।
Leviticus 22:9 in Panjabi 9 ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ । ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
Numbers 18:22 in Panjabi 22 ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ ।
Deuteronomy 21:22 in Panjabi 22 ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
Psalm 38:4 in Panjabi 4 ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ ।
Psalm 147:3 in Panjabi 3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ ।
Isaiah 53:4 in Panjabi 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 5:20 in Panjabi 20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਂਗੇ ।
Matthew 8:17 in Panjabi 17 ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ ।
Matthew 27:26 in Panjabi 26 ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ ।
Luke 1:74 in Panjabi 74 ਜੋ ਉਹ ਸਾਨੂੰ ਇਹ ਬਖਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
John 19:1 in Panjabi 1 ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l
Acts 5:30 in Panjabi 30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।
Acts 10:35 in Panjabi 35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ ।
Acts 10:39 in Panjabi 39 ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ ।
Acts 13:29 in Panjabi 29 ਅਤੇ ਜਦੋਂ ਉਹ ਸਭ ਕੁੱਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ ।
Romans 6:2 in Panjabi 2 ਕਦੇ ਨਹੀਂ ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ ? ।
Romans 6:7 in Panjabi 7 ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ ।
Romans 6:11 in Panjabi 11 ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ ।
Romans 6:13 in Panjabi 13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ ।
Romans 6:16 in Panjabi 16 ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ ।
Romans 6:22 in Panjabi 22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ ।
Romans 7:6 in Panjabi 6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ।
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Ephesians 5:9 in Panjabi 9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ ।
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Colossians 2:20 in Panjabi 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੁੱਖ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ ।
Colossians 3:3 in Panjabi 3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Hebrews 12:13 in Panjabi 13 ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ ! ।
James 5:16 in Panjabi 16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ । ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
1 John 2:29 in Panjabi 29 ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l
1 John 3:7 in Panjabi 7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ ।
Revelation 22:2 in Panjabi 2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਆਪਣਾ ਫਲ ਮਹੀਨਾ ਮਹੀਨਾ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ ।