1 Peter 2:6 in Panjabi 6 ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।
Other Translations King James Version (KJV) Wherefore also it is contained in the scripture, Behold, I lay in Sion a chief corner stone, elect, precious: and he that believeth on him shall not be confounded.
American Standard Version (ASV) Because it is contained in scripture, Behold, I lay in Zion a chief corner stone, elect, precious: And he that believeth on him shall not be put to shame.
Bible in Basic English (BBE) Because it is said in the Writings, See, I am placing a keystone in Zion, of great and special value; and the man who has faith in him will not be put to shame.
Darby English Bible (DBY) Because it is contained in the scripture: Behold, I lay in Zion a corner stone, elect, precious: and he that believes on him shall not be put to shame.
World English Bible (WEB) Because it is contained in Scripture, "Behold, I lay in Zion a chief cornerstone, chosen, and precious: He who believes in him will not be disappointed."
Young's Literal Translation (YLT) Wherefore, also, it is contained in the Writing: `Lo, I lay in Zion a chief corner-stone, choice, precious, and he who is believing on him may not be put to shame;'
Cross Reference Psalm 40:14 in Panjabi 14 ਜਿਹੜੇ ਮੇਰੀ ਜਾਨ ਨੂੰ ਮਾਰਨ ਲਈ ਭਾਲਦੇ ਹਨ, ਓਹ ਸਾਰੇ ਦੇ ਸਾਰੇ ਲੱਜਿਆਵਾਨ ਹੋਣ ਅਤੇ ਘਾਬਰ ਜਾਣ ! ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਅਤੇ ਸ਼ਰਮਿੰਦੇ ਹੋਣ ।
Psalm 89:19 in Panjabi 19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ ।
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 41:11 in Panjabi 11 ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 45:16 in Panjabi 16 ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ ।
Isaiah 50:7 in Panjabi 7 ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ ।
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ ।
Daniel 10:21 in Panjabi 21 ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੇਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ ।
Zechariah 10:4 in Panjabi 4 ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ ।
Matthew 12:18 in Panjabi 18 ਵੇਖੋ ਮੇਰਾ ਸੇਵਕ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ ।
Mark 12:10 in Panjabi 10 ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।
Luke 23:35 in Panjabi 35 ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ । ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ !
John 7:38 in Panjabi 38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ ।”
Acts 1:16 in Panjabi 16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।
Romans 9:32 in Panjabi 32 ਕਿਉਂ ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ । ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ ।
Romans 10:11 in Panjabi 11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
2 Timothy 3:16 in Panjabi 16 ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ ।
1 Peter 2:4 in Panjabi 4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l
2 Peter 1:20 in Panjabi 20 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
2 Peter 3:16 in Panjabi 16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ ।