1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
Other Translations King James Version (KJV) But sanctify the Lord God in your hearts: and be ready always to give an answer to every man that asketh you a reason of the hope that is in you with meekness and fear:
American Standard Version (ASV) but sanctify in your hearts Christ as Lord: `being' ready always to give answer to every man that asketh you a reason concerning the hope that is in you, yet with meekness and fear:
Bible in Basic English (BBE) But give honour to Christ in your hearts as your Lord; and be ready at any time when you are questioned about the hope which is in you, to give an answer in the fear of the Lord and without pride;
Darby English Bible (DBY) but sanctify [the] Lord the Christ in your hearts, and [be] always prepared to [give] an answer [to] every one that asks you to give an account of the hope that [is] in you, but with meekness and fear;
World English Bible (WEB) But sanctify the Lord God in your hearts; and always be ready to give an answer to everyone who asks you a reason concerning the hope that is in you, with humility and fear:
Young's Literal Translation (YLT) and the Lord God sanctify in your hearts. And `be' ready always for defence to every one who is asking of you an account concerning the hope that `is' in you, with meekness and fear;
Cross Reference Numbers 20:12 in Panjabi 12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ ।
1 Samuel 12:7 in Panjabi 7 ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ ।
Psalm 119:46 in Panjabi 46 ਮੈਂ ਪਾਤਸ਼ਾਹਾਂ ਦੇ ਸਨਮੁੱਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ ।
Isaiah 29:23 in Panjabi 23 ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈ ਮੰਨਣਗੇ ।
Jeremiah 26:12 in Panjabi 12 ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਾ
Amos 7:14 in Panjabi 14 ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਨੂੰ ਛਾਂਗਣ ਵਾਲਾ ਸੀ,
Matthew 10:18 in Panjabi 18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ ।
Luke 21:14 in Panjabi 14 ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ ।
Acts 4:8 in Panjabi 8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
Acts 5:29 in Panjabi 29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ ।
Acts 21:39 in Panjabi 39 ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ ।
Colossians 1:5 in Panjabi 5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
Colossians 4:6 in Panjabi 6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ ।
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
Titus 1:2 in Panjabi 2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ ।
Hebrews 3:6 in Panjabi 6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ ।
Hebrews 6:1 in Panjabi 1 ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
1 Peter 3:2 in Panjabi 2 ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ