1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
Other Translations King James Version (KJV) For Christ also hath once suffered for sins, the just for the unjust, that he might bring us to God, being put to death in the flesh, but quickened by the Spirit:
American Standard Version (ASV) Because Christ also suffered for sins once, the righteous for the unrighteous, that he might bring us to God; being put to death in the flesh, but made alive in the spirit;
Bible in Basic English (BBE) Because Christ once went through pain for sins, the upright one taking the place of sinners, so that through him we might come back to God; being put to death in the flesh, but given life in the Spirit;
Darby English Bible (DBY) for Christ indeed has once suffered for sins, [the] just for [the] unjust, that he might bring us to God; being put to death in flesh, but made alive in [the] Spirit,
World English Bible (WEB) Because Christ also suffered for sins once, the righteous for the unrighteous, that he might bring you to God; being put to death in the flesh, but made alive in the spirit;
Young's Literal Translation (YLT) because also Christ once for sin did suffer -- righteous for unrighteous -- that he might lead us to God, having been put to death indeed, in the flesh, and having been made alive in the spirit,
Cross Reference Isaiah 53:4 in Panjabi 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 27:19 in Panjabi 19 ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁੱਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ ।
Matthew 27:24 in Panjabi 24 ਜਦ ਪਿਲਾਤੁਸ ਨੇ ਵੇਖਿਆ ਜੋ ਕੁੱਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ ! ਤੁਸੀਂ ਜਾਣੋ ।
Acts 3:14 in Panjabi 14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ ।
Acts 22:14 in Panjabi 14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ ।
Romans 1:4 in Panjabi 4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ ।
Romans 4:25 in Panjabi 25 ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ ।
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Romans 5:6 in Panjabi 6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
2 Corinthians 1:24 in Panjabi 24 ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਹਾਇਤਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
2 Corinthians 13:4 in Panjabi 4 ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ । ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ ।
Galatians 1:4 in Panjabi 4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Ephesians 2:16 in Panjabi 16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ !
Colossians 1:21 in Panjabi 21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
James 5:6 in Panjabi 6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।
1 Peter 2:21 in Panjabi 21 ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
1 Peter 4:6 in Panjabi 6 ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ ।
1 John 1:9 in Panjabi 9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ ।