1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
Other Translations King James Version (KJV) But let it be the hidden man of the heart, in that which is not corruptible, even the ornament of a meek and quiet spirit, which is in the sight of God of great price.
American Standard Version (ASV) but `let it be' the hidden man of the heart, in the incorruptible `apparel' of a meek and quiet spirit, which is in the sight of God of great price.
Bible in Basic English (BBE) But let them be those of the unseen man of the heart, the ever-shining ornament of a gentle and quiet spirit, which is of great price in the eyes of God.
Darby English Bible (DBY) but the hidden man of the heart, in the incorruptible [ornament] of a meek and quiet spirit, which in the sight of God is of great price.
World English Bible (WEB) but in the hidden person of the heart, in the incorruptible adornment of a gentle and quiet spirit, which is in the sight of God very precious.
Young's Literal Translation (YLT) but -- the hidden man of the heart, in the incorruptible thing of the meek and quiet spirit, which is, before God, of great price,
Cross Reference 1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
Psalm 25:9 in Panjabi 9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ ।
Psalm 45:13 in Panjabi 13 ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ ।
Psalm 51:6 in Panjabi 6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ ।
Psalm 131:2 in Panjabi 2 ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ ।
Psalm 147:6 in Panjabi 6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ ।
Psalm 147:10 in Panjabi 10 ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ ।
Psalm 149:4 in Panjabi 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Isaiah 29:19 in Panjabi 19 ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ-ਬਾਗ ਹੋਣਗੇ,
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 51:59 in Panjabi 59 ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ । ਸਰਾਯਾਹ ਵੱਡਾ ਮੋਦੀ ਸੀ
Matthew 5:5 in Panjabi 5 ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ ।
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Matthew 21:5 in Panjabi 5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ ।
Matthew 23:26 in Panjabi 26 ਹੇ ਅੰਨ੍ਹੇ ਫ਼ਰੀਸੀਓ ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ ।
Luke 11:40 in Panjabi 40 ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ ?
Luke 16:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ ।
Romans 2:29 in Panjabi 29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ ।
Romans 6:6 in Panjabi 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ ।
Romans 7:22 in Panjabi 22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ ।
2 Corinthians 4:16 in Panjabi 16 ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ।
2 Corinthians 10:1 in Panjabi 1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ।
Galatians 5:23 in Panjabi 23 ਨਰਮਾਈ, ਸੰਜਮ । ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ ।
Ephesians 4:2 in Panjabi 2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ !
Ephesians 4:22 in Panjabi 22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ !
Colossians 3:3 in Panjabi 3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ ।
Colossians 3:9 in Panjabi 9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ ।
Colossians 3:12 in Panjabi 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ ।
1 Thessalonians 4:11 in Panjabi 11 ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ ।
2 Thessalonians 3:12 in Panjabi 12 ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l
1 Timothy 2:2 in Panjabi 2 ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ ।
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
Titus 3:2 in Panjabi 2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ ।
James 1:21 in Panjabi 21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ ।
James 3:13 in Panjabi 13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ ।
1 Peter 1:23 in Panjabi 23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ ।
1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ