1 Peter 4:13 in Panjabi 13 ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
Other Translations King James Version (KJV) But rejoice, inasmuch as ye are partakers of Christ's sufferings; that, when his glory shall be revealed, ye may be glad also with exceeding joy.
American Standard Version (ASV) but insomuch as ye are partakers of Christ's sufferings, rejoice; that at the revelation of his glory also ye may rejoice with exceeding joy.
Bible in Basic English (BBE) But be glad that you are given a part in the pains of Christ; so that at the revelation of his glory you may have great joy.
Darby English Bible (DBY) but as ye have share in the sufferings of Christ, rejoice, that in the revelation of his glory also ye may rejoice with exultation.
World English Bible (WEB) But because you are partakers of Christ's sufferings, rejoice; that at the revelation of his glory also you may rejoice with exceeding joy.
Young's Literal Translation (YLT) but, according as ye have fellowship with the sufferings of the Christ, rejoice ye, that also in the revelation of his glory ye may rejoice -- exulting;
Cross Reference Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ ।
Matthew 5:12 in Panjabi 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Matthew 25:21 in Panjabi 21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 25:23 in Panjabi 23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼ ! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ । ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Mark 8:38 in Panjabi 38 ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ ।
Luke 6:22 in Panjabi 22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ ।
Luke 17:30 in Panjabi 30 ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ ।
Acts 5:41 in Panjabi 41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ ।
Acts 16:25 in Panjabi 25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ ।
Romans 5:3 in Panjabi 3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
2 Corinthians 1:7 in Panjabi 7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ ।
2 Corinthians 4:10 in Panjabi 10 ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ ।
2 Corinthians 4:17 in Panjabi 17 ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Philippians 3:10 in Panjabi 10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
2 Timothy 2:12 in Panjabi 12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ ।
James 1:2 in Panjabi 2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 Peter 1:13 in Panjabi 13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ ।
1 Peter 5:1 in Panjabi 1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।