1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Other Translations King James Version (KJV) If ye be reproached for the name of Christ, happy are ye; for the spirit of glory and of God resteth upon you: on their part he is evil spoken of, but on your part he is glorified.
American Standard Version (ASV) If ye are reproached for the name of Christ, blessed `are ye'; because the `Spirit' of glory and the Spirit of God resteth upon you.
Bible in Basic English (BBE) If men say evil things of you because of the name of Christ, happy are you; for the Spirit of glory and of God is resting on you.
Darby English Bible (DBY) If ye are reproached in [the] name of Christ, blessed [are ye]; for the [Spirit] of glory and the Spirit of God rests upon you: [on their part he is blasphemed, but on your part he is glorified.]
World English Bible (WEB) If you are insulted for the name of Christ, blessed are you; because the Spirit of glory and of God rests on you. On their part he is blasphemed, but on your part he is glorified.
Young's Literal Translation (YLT) if ye be reproached in the name of Christ -- happy `are ye', because the Spirit of glory and of God upon you doth rest; in regard, indeed, to them, he is evil-spoken of, and in regard to you, he is glorified;
Cross Reference Numbers 11:25 in Panjabi 25 ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ ।
1 Kings 10:8 in Panjabi 8 ਧੰਨ ਹਨ ਤੇਰੇ ਮਨੁੱਖ ਤੇ ਧੰਨ ਹਨ ਇਹ ਤੇਰੇ ਸੇਵਕ ਜਿਹੜੇ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ ।
2 Kings 2:15 in Panjabi 15 ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ ।
Psalm 32:1 in Panjabi 1 ਦਾਊਦ ਦਾ ਭਜਨ । ਮਸ਼ਕੀਲ ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ ।
Psalm 49:9 in Panjabi 9 ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ ।
Psalm 89:51 in Panjabi 51 ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ ।
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Matthew 5:11 in Panjabi 11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ ।
Matthew 5:16 in Panjabi 16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ ।
Luke 6:22 in Panjabi 22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ ।
John 7:47 in Panjabi 47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ ?
John 8:48 in Panjabi 48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ ।”
John 9:28 in Panjabi 28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ ।
John 9:34 in Panjabi 34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ । ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ ? ” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ ।
John 15:21 in Panjabi 21 ਪਰ ਇਹ ਸਭ ਕੁੱਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ ।
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 18:6 in Panjabi 6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ ! ਮੈਂ ਨਿਰਦੋਸ਼ ਹਾਂ ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ ।
2 Corinthians 12:10 in Panjabi 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ ।
Galatians 1:24 in Panjabi 24 ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ ।
2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।
James 1:12 in Panjabi 12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ ।
James 5:11 in Panjabi 11 ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ । ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 2:19 in Panjabi 19 ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l
1 Peter 3:14 in Panjabi 14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
1 Peter 3:16 in Panjabi 16 ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
1 Peter 4:4 in Panjabi 4 ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l
2 Peter 2:2 in Panjabi 2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ ।